ਕਰੋਨਾਵਾਇਰਸ: ਪਟਿਆਲਾ ਜ਼ਿਲ੍ਹੇ ’ਚ ਚਾਰ ਮੌਤਾਂ, 47 ਕੇਸ

ਕਰੋਨਾਵਾਇਰਸ: ਪਟਿਆਲਾ ਜ਼ਿਲ੍ਹੇ ’ਚ ਚਾਰ ਮੌਤਾਂ, 47 ਕੇਸ

ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਨਵੰਬਰ

ਪਟਿਆਲਾ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਕਾਰਨ ਚਾਰ ਹੋਰ ਮੌਤਾਂ ਹੋ ਗਈਆਂ ਤੇ 47 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਕਰੋਨਾ ਨਾਲ ਮਰਨ ਵਾਲ਼ਿਆਂ ਦੀ ਗਿਣਤੀ 418 ਹੋ ਗਈ ਹੈ। ਇਸ ਤੋਂ ਇਲਾਵਾ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 14091 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ ’ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13201 ਹੋ ਗਈ ਹੈ। ਨਵੇਂ ਪਾਜ਼ੇਟਿਵ ਕੇਸਾਂ ਵਿੱਚੋਂ ਪਟਿਆਲਾ ਸ਼ਹਿਰ ਤੋਂ 29, ਸਮਾਣਾ ਤੋਂ ਤਿੰਨ, ਨਾਭਾ ਤੋਂ ਪੰਜ, ਰਾਜਪੁਰਾ ਤੋਂ ਚਾਰ, ਬਲਾਕ ਦੂਧਨ ਸਾਧਾਂ ਤੋਂ ਇਕ, ਬਲਾਕ ਕੌਲੀ ਤੋਂ ਦੋ, ਬਲਾਕ ਕਾਲੋਮਾਜਰਾ ਤੋਂ ਦੋ ਅਤੇ ਬਲਾਕ ਹਰਪਾਲਪੁਰ ਤੋਂ ਇਕ ਕੇਸ ਸਾਹਮਣੇ ਆਇਆ ਹੈ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ’ਚ ਅੱਜ ਕਰੋਨਾਵਾਇਰਸ ਕਾਰਨ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋਈ ਹੈ ਤੇ ਪੰਜ ਨਵੇਂ ਮਰੀਜ਼ ਸਾਹਮਣੇ ਆਏ ਜਦੋਂਕਿ ਛੇ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 184 ’ਤੇ ਪਹੁੰਚ ਚੁੱਕੀ ਹੈ। ਜ਼ਿਲ੍ਹੇ ’ਚ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 97 ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਦੇ ਬੁਲਾਰੇ ਅਨੁਸਾਰ ਅੱਜ ਕਰੋਨਾ ਕਾਰਨ ਜਾਨ ਗੁਆਉਣ ਵਾਲਿਆਂ ’ਚ 71 ਸਾਲਾ ਮਰੀਜ਼ ਬਲਾਕ ਲੌਂਗੋਵਾਲ ਦਾ ਰਹਿਣ ਵਾਲਾ ਸੀ, 70 ਸਾਲਾ ਮਰੀਜ਼ ਬਲਾਕ ਭਵਾਨੀਗੜ੍ਹ ਨਾਲ ਸਬੰਧਤ ਸੀ ਅਤੇ 78 ਸਾਲਾ ਮਰੀਜ਼ ਬਲਾਕ ਸੰਗਰੂਰ ਦਾ ਰਹਿਣ ਵਾਲਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All