ਨਿਗਮ ਚੋਣਾਂ: ‘ਆਪ’ ਇੰਚਾਰਜ ਨੇ ਤਿਆਰੀਆਂ ਆਰੰਭੀਆਂ

ਨਿਗਮ ਚੋਣਾਂ: ‘ਆਪ’ ਇੰਚਾਰਜ ਨੇ ਤਿਆਰੀਆਂ ਆਰੰਭੀਆਂ

ਪਟਿਆਲਾ ਦੇ ਮੁੱਖ ਆਗੂਆਂ ਨਾਲ ਪੰਜਾਬ ਇੰਚਾਰਜ ਡਾ. ਸੰਦੀਪ ਪਾਠਕ। -ਫੋਟੋ: ਅਕੀਦਾ

ਪੱਤਰ ਪ੍ਰੇਰਕ

ਪਟਿਆਲਾ, 19 ਮਈ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਮੈਂਬਰ ਰਾਜ ਸਭਾ ਡਾ. ਸੰਦੀਪ ਪਾਠਕ ਨੇ ਨਗਰ ਨਿਗਮ ਚੋਣਾਂ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਹਨ, ਜਿਸ ਲਈ ਉਨ੍ਹਾਂ ਪਟਿਆਲਾ ਦੀ ਚੋਣ ਲੜਾਉਣ ਵਾਲੀ ਟੀਮ ਨਾਲ ਮੀ‌‌ਟਿੰਗ ਕੀਤੀ। ਇਸ ਮੀਟਿੰਗ ਵਿਚ ਵਿਸ਼ੇਸ਼ ਕਰਕੇ ਜਿੱਥੇ ਨਗਰ ਨਿਗਮ ਚੋਣਾਂ ਦੀ ਗੱਲ ਹੋਈ, ਉੱਥੇ ਹੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਬਾਰੇ ਵੀ ਗੱਲ ਕੀਤੀ ਗਈ।

ਉਨ੍ਹਾਂ ਨੇ ਪਟਿਆਲਾ ਸ਼ਹਿਰੀ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਯੂਥ ਆਗੂਆਂ ਨਾਲ ਬੈਠਕ ਕੀਤੀ। ਇਸ ਦੌਰਾਨ ਪਟਿਆਲਾ ਸ਼ਹਿਰੀ ਤੋਂ ਬਲਾਕ ਪ੍ਰਧਾਨ ਰਾਜਬੀਰ ਸਿੰਘ ਚਹਿਲ, ਜਸਵਿੰਦਰ ਰਿੰਪਾ, ਰਾਜਿੰਦਰ ਮੋਹਨ ਅਤੇ ਸੁਸ਼ੀਲ ਮਿੱਡਾ ਸਮੇਤ ਯੂਥ ਆਗੂ ਸਿਮਰਨਪ੍ਰੀਤ ਸਿੰਘ ਨਾਲ ਗੱਲਬਾਤ ਕਰਦਿਆਂ ਸੰਦੀਪ ਪਾਠਕ ਨੇ ਥਾਪੜਾ ਦਿੱਤਾ ਕਿ ਆਗਾਮੀ ਨਗਰ ਨਿਗਮ ਚੋਣਾਂ ਦੀ ਤਿਆਰੀ ਕੀਤੀ ਜਾਵੇ। ਡਾ. ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਆਮ ਲੋਕਾਂ ਵਿਚ ਪ੍ਰਚਾਰ ਕੀਤਾ ਜਾਵੇ।

ਜੈ ਇੰਦਰ ਕੌਰ ਵੱਲੋਂ ਨਿਗਮ ਚੋਣਾਂ ਦੀ ਮੁਹਿੰਮ ਦਾ ਆਗਾਜ਼

ਪਟਿਆਲਾ (ਖੇਤਰੀ ਪ੍ਰਤੀਨਿਧ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਪੰਜਾਬ ਲੋਕ ਕਾਂਗਰਸ ਦੀ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਇਥੇ ਨਗਰ ਨਿਗਮ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਵਾਰਡ ਨੰਬਰ-33 ਨਾਲ ਸਬੰਧਤ ਪਾਰਟੀ ਕਾਰਕੁਨਾ ਅਤੇ ਆਗੂਆਂ ਨਾਲ ਮੋਤੀ ਮਹਿਲ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਵਾਰਡ ਇੰਚਾਰਜ ਸਿਕੰਦਰ ਚੌਹਾਨ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪੀਐੱਲਸੀ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All