ਮਾਤਾ ਗੁਜਰੀ ਸਕੂਲ ਵਿੱਚ ਕਾਊਂਸਲਿੰਗ ਸੈਸ਼ਨ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਚੰਡੀਗੜ੍ਹ ਤੋਂ ਪੁੱਜੇ ਪ੍ਰੋ. ਅਨਿਲ ਕੁਮਾਰ ਨੇ ਬੱਚਿਆਂ ਦਾ ਮਾਰਗਦਰਸ਼ਨ ਕੀਤਾ। ਉਨ੍ਹਾਂ ਬੱਚਿਆਂ ਨੂੰ ਯੂਪੀਐੱਸਸੀ ਅਤੇ ਪੀਸੀਐੱਸ ਦੀ ਪ੍ਰੀਖਿਆ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ। ਕਾਊਂਸਲਿੰਗ ਸੈਸ਼ਨ ਦੌਰਾਨ...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਚੰਡੀਗੜ੍ਹ ਤੋਂ ਪੁੱਜੇ ਪ੍ਰੋ. ਅਨਿਲ ਕੁਮਾਰ ਨੇ ਬੱਚਿਆਂ ਦਾ ਮਾਰਗਦਰਸ਼ਨ ਕੀਤਾ। ਉਨ੍ਹਾਂ ਬੱਚਿਆਂ ਨੂੰ ਯੂਪੀਐੱਸਸੀ ਅਤੇ ਪੀਸੀਐੱਸ ਦੀ ਪ੍ਰੀਖਿਆ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ। ਕਾਊਂਸਲਿੰਗ ਸੈਸ਼ਨ ਦੌਰਾਨ ਸਕੂਲ ਦੇ ਬੱਚਿਆਂ ਨੇ ਪ੍ਰੋ. ਅਨਿਲ ਕੁਮਾਰ ਨੂੰ ਇਸ ਸਬੰਧੀ ਕਈ ਸਵਾਲ ਪੁੱਛੇ। ਸਕੂਲ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਪ੍ਰੋ. ਅਨਿਲ ਕੁਮਾਰ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ।
Advertisement
Advertisement