ਖੇਤਰੀ ਪ੍ਰਤੀਨਿਧ
ਪਟਿਆਲਾ, 28 ਸਤੰਬਰ
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 6609 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਸ ਨਾਲ਼ ਜ਼ਿਲ੍ਹੇ ’ਚ ਕੋਵਿਡ ਟੀਕਾਕਰਨ ਦੀ ਗਿਣਤੀ 13,02,690 ਹੋ ਗਈ ਹੈ।
ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪਿਛਲੇ 8 ਦਿਨਾਂ ਦੌਰਾਨ ਇੱਕ ਲੱਖ ਤੋਂ ਵੱਧ ਵਿਅਕਤੀਆਂ ਵਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਗਹੀਣ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਿਹਤ ਟੀਮਾਂ ਵੱਲੋਂ ਉਨ੍ਹਾਂ ਵਿਅਕਤੀਆਂ ਦੇ ਘਰ-ਘਰ ਜਾ ਕੇ ਅੰਗਹੀਣ ਨਾਗਰਿਕਾਂ ਦਾ ਕੋਵਿਡ ਟੀਕਾਰਨ ਕੀਤਾ ਜਾ ਰਿਹਾ ਹੈ।