ਕਿਸਾਨਾਂ ਆਗੂਆਂ ਦੀ ਗ੍ਰਿਫ਼ਤਾਰੀ ਦੀ ਆਲੋਚਨਾ
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਹੱਕੀ ਮੰਗਾਂ ਬਾਰੇ ਰੇਲ ਰੋਕੋ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦਾ ਜਥਾ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਵਿੱਚ ਨਾਭਾ ਲਈ ਰਵਾਨਾ ਹੋਇਆ। ਆਗੂਆਂ ਨੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ...
Advertisement
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਹੱਕੀ ਮੰਗਾਂ ਬਾਰੇ ਰੇਲ ਰੋਕੋ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦਾ ਜਥਾ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਵਿੱਚ ਨਾਭਾ ਲਈ ਰਵਾਨਾ ਹੋਇਆ। ਆਗੂਆਂ ਨੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਕਰਵਾਉਣ ਦੀ ਬਜਾਏ ‘ਆਪ’ ਸਰਕਾਰ ਕੇਂਦਰ ਦਾ ਹੱਥ ਠੋਕਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਨੂੰ ਅਸਫਲ ਬਣਾਉਣ ਲਈ ਪੁਲੀਸ ਨੇ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਤੇ ਗ੍ਰਿਫਤਾਰੀਆਂ ਪਾ ਕੇ ਥਾਣਿਆਂ ਵਿੱਚ ਬੰਦ ਕੀਤਾ, ਜਿਸ ਕਾਰਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 10 ਅਤੇ 11 ਦਸੰਬਰ ਨੂੰ ਚਿੱਪਾਂ ਵਾਲੇ ਮੀਟਰ ਉਤਾਰ ਕੇ ਬਿਜਲੀ ਘਰਾਂ ਦੇ ਵਿੱਚ ਜਮਾਂ ਕਰਾਏ ਜਾਣਗੇ ਅਤੇ 17, 18 ਦਸੰਬਰ ਨੂੰ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਤੇ 19 ਦਸੰਬਰ ਨੂੰ ਰੇਲਵੇ ਟਰੈਕਾਂ ’ਤੇ ਅਣਮਿੱਥੇ ਸਮੇਂ ਲਈ ਧਰਨੇ ਲਾਏ ਜਾਣਗੇ। ਇਸ ਮੌਕੇ ਗੁਰਪ੍ਰੀਤ ਕੌਰ ਬਰਾਸ, ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ, ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ, ਜਨਰਲ ਸਕੱਤਰ ਅਮਰਿੰਦਰ ਸਿੰਘ ਘੱਗਾ, ਪ੍ਰਧਾਨ ਹਰਦਿਆਲ ਸਿੰਘ ਘੱਗਾ, ਨਿਸ਼ਾਨਾ ਸਿੰਘ ਬੂਰੜ ਅਤੇ ਰਾਜ ਕੌਰ ਬਰਾਸ ਹਾਜ਼ਰ ਸਨ।
Advertisement
