ਕੇਂਦਰ ਦੇ ਪੰਜਾਬ ਵਿਰੋਧੀ ਫ਼ੈਸਲਿਆਂ ਦੀ ਆਲੋਚਨਾ
ਪੰਜਾਬ ਯੂਨੀਵਰਸਿਟੀ ਦੇ ਸਟੇਟਸ ਸਬੰਧੀ ਕੇਂਦਰ ਸਰਕਾਰ ਦੇ ਯੂ-ਟਰਨ ’ਤੇ ਟਿੱਪਣੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਇਸ ਨੂੰ ਗੰਭੀਰ ਮਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ...
Advertisement
ਪੰਜਾਬ ਯੂਨੀਵਰਸਿਟੀ ਦੇ ਸਟੇਟਸ ਸਬੰਧੀ ਕੇਂਦਰ ਸਰਕਾਰ ਦੇ ਯੂ-ਟਰਨ ’ਤੇ ਟਿੱਪਣੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਇਸ ਨੂੰ ਗੰਭੀਰ ਮਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀ ਦਾ ਇਹ ਬਿਆਨ ਕਿਉਂ ਨਹੀਂ ਆਇਆ ਕਿ ਸਰਦ ਰੁੱਤ ਸੈਸ਼ਨ ਵਿੱਚ ਚੰਡੀਗੜ੍ਹ ਨੂੰ ਕੇਂਦਰ ਅਧੀਨ ਕਰਨ ਲਈ ਕੋਈ ਬਿੱਲ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਬੇਯਕੀਨੀ ਵਾਲਾ ਯੂ-ਟਰਨ ਹੈ, ਇਸ ਨੂੰ ਮੌਕਾਪ੍ਰਸਤੀ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਬਾਹਰ ਕਰਨਾ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਅਧੀਨ ਲਿਆਉਣਾ ਨਿੰਦਣਯੋਗ ਅਤੇ ਪੰਜਾਬ ਪੰਜਾਬੀਅਤ ਨਾਲ ਪਿਆਰ ਅਤੇ ਸਬੰਧ ਰੱਖਣ ਵਾਲੇ ਲੋਕਾਂ ਲਈ ਚਿਤਾਵਨੀ ਹਨ।
Advertisement
Advertisement
