ਸਾਈਬਰ ਕ੍ਰਾਈਮ: ਕੈਨੇਡਾ ਵਿਚਲਾ ਵਾਕਫ਼ ਦੱਸ ਕੇ ਢਾਈ ਲੱਖ ਠੱਗੇ

ਸਾਈਬਰ ਕ੍ਰਾਈਮ: ਕੈਨੇਡਾ ਵਿਚਲਾ ਵਾਕਫ਼ ਦੱਸ ਕੇ ਢਾਈ ਲੱਖ ਠੱਗੇ

ਸੁਭਾਸ਼ ਚੰਦਰ

ਸਮਾਣਾ, 1 ਜੁਲਾਈ

ਕੈਨੇਡਾ ਤੋਂ ਜਾਣਕਾਰ ਦੱਸ ਕੇ ਵਟਸਐਪ ਕਾਲ ਰਾਹੀਂ ਡੇਢ ਲੱਖ ਰੁਪਏ ਦੇ ਕਰੀਬ ਰਕਮ ਬੈਂਕ ਖਾਤੇ ਜਮ੍ਹਾਂ ਕਰਵਾ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਕਰਾਲਾ ਭਾਈਕਾ ਦੇ ਸ਼ਮਸ਼ੇਰ ਸਿੰਘ ਨੇ ਐੱਸਐੱਸਪੀ ਰਾਹੀਂ ਸਾਈਬਰ ਕ੍ਰਾਈਮ ਬ੍ਰਾਂਚ ਪਟਿਆਲਾ ਨੂੰ ਸ਼ਿਕਾਇਤ ਦੇ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਉਸ ਦੀ ਰਕਮ ਵਾਪਸ ਕਰਵਾਉਣ ਦੀ ਮੰਗ ਕੀਤੀ।

ਇਸ ਸਬੰਧੀ ਸਦਰ ਪੁਲੀਸ ਮੁਖੀ ਮਹਿਮਾ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕਕਰਾਲਾ ਭਾਈਕਾ ਵੱਲੋਂ ਉੱਚ ਅਧਿਕਾਰੀਆਂ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਕਮਲਪ੍ਰੀਤ ਸਿੰਘ ਕੈਨੇਡਾ ਵਿੱਚ ਰਹਿੰਦਾ ਹੈ। ਪੁੱਤਰ ਦਾ ਦੋਸਤ ਮਨਦੀਪ ਸਿੰਘ ਤੇ ਉਸ ਦੇ ਪਿਤਾ ਜਸਵੰਤ ਸਿੰਘ ਵੀ ਕੈਨੇਡਾ ਵਿੱਚ ਹੀ ਰਹਿੰਦੇ ਹਨ। ਸ਼ਿਕਾਇਤਕਰਤਾ ਮੁਤਾਬਕ 20 ਮਈ ਨੂੰ ਉਸ ਕੋਲ ਵ੍ਹੱਟਸਐਪ ਕਾਲ ਆਈ ਜਿਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਜਸਵੰਤ ਸਿੰਘ ਬਣ ਕੇ ਉਸ ਨੂੰ ਕਿਹਾ,‘ਮੇਰੇ ਤੋਂ ਕਿਸੇ ਦਾ ਐਕਸੀਡੈਂਟ ਹੋ ਗਿਆ ਹੈ। ਉਸ ਕੇਸ ਦਾ ਨਿਪਟਾਰਾ ਕਰਨ ਲਈ ਭਾਰਤ ਵਿੱਚ ਮੇਰੇ ਵਕੀਲ ਨੂੰ ਪੈਸੇ ਜਮ੍ਹਾਂ ਕਰਵਾਉਣੇ ਹਨ। ਮੈਂ ਇਹ ਪੈਸੇ ਤੁਹਾਡੇ ਖਾਤੇ ਵਿੱਚ ਟਰਾਂਸਫਰ ਕਰਾ ਦੇਵਾਂਗਾ। ਤੁਸੀਂ ਇਹ ਪੈਸੇ ਉਸ ਵਕੀਲ ਦੇ ਖਾਤੇ ਵਿੱਚ ਜਮ੍ਹਾਂ ਕਰਵਾ ਦਿਉ। ਮੈਨੂੰ ਉਸ ਵਕੀਲ ਦੇ ਭਰਾ ਦਾ ਨੰਬਰ ਦਿੱਤਾ ਗਿਆ, ਜਿਸ ਤੋਂ ਮੈਨੂੰ ਫੋਨ ਆਇਆ ਉਸ ਨੇ ਮੈਨੂੰ ਇੱਕ ਖਾਤਾ ਨੰਬਰ ਤੇ ਬੈਂਕ ਦਾ ਆਈਐਫਐਸਸੀ ਕੋਡ ਆਦਿ ਦਿੱਤਾ। ਉਸ ਖਾਤੇ ਵਿੱਚ ਮੈਂ ਆਰਟੀਜੀਐੱਸ ਰਾਹੀਂ ਇੱਕ ਲੱਖ ਚਾਲੀ ਹਜ਼ਾਰ ਰੁਪਏ ਉਸ ਦੇ ਖਾਤੇ ਵਿੱਚ ਪਾ ਦਿੱਤੇ।

ਉਸ ਨੇ ਅੱਗੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਲੜਕੇ ਕਮਲਪ੍ਰੀਤ ਨੂੰ ਸਾਰੀ ਗੱਲ ਦੱਸੀ ਤਾਂ ਉਸ ਨੇ ਆਪਣੇ ਦੋਸਤ ਮਨਦੀਪ ਨਾਲ ਗੱਲ ਕੀਤੀ ਤਾਂ ਸਾਰਾ ਠੱਗੀ ਦਾ ਭੇਤ ਖੁੱਲ੍ਹ ਗਿਆ।

ਸਦਰ ਮੁਖੀ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਦੇ ਬਿਆਨਾਂ ਅਨੁਸਾਰ ਧਾਰਾ 419, 420,120-ਬੀ ਆਈ ਪੀ ਸੀ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All