ਸਾਈਬਰ ਕਰਾਈਮ ਜਾਗਰੂਕਤਾ ਸੈਮੀਨਾਰ
ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਵਿੱਚ ਅੱਜ ਸਾਈਬਰ ਕਰਾਈਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਆਨਲਾਈਨ ਠੱਗੀਆਂ, ਸੋਸ਼ਲ ਮੀਡੀਆ ਦੀ ਸੁਰੱਖਿਆ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨਵਤੇਜ ਸਿੰਘ ਨੇ...
Advertisement
ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਵਿੱਚ ਅੱਜ ਸਾਈਬਰ ਕਰਾਈਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਆਨਲਾਈਨ ਠੱਗੀਆਂ, ਸੋਸ਼ਲ ਮੀਡੀਆ ਦੀ ਸੁਰੱਖਿਆ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇੰਟਰਨੈਟ ਦਾ ਪ੍ਰਯੋਗ ਸਿਰਫ਼ ਸਿੱਖਿਆ ਅਤੇ ਜਾਣਕਾਰੀ ਲਈ ਕਰਨ। ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਨੇ ਵਿਦਿਆਰਥੀਆਂ ਨੂੰ ਸਾਇਬਰ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦੇ ਸਪੋਰਟਸ ਅਧਿਆਪਕ ਦੀਪਕ ਸ਼ਰਮਾ ਨੇ ਵਿਚਾਰ ਸਾਂਝੇ ਕੀਤੇ।
Advertisement
Advertisement
