ਪੱਤਰ ਪ੍ਰੇਰਕ
ਘਨੌਰ, 27 ਜੂਨ
ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਨਾਲ ਹਲਕਾ ਘਨੌਰ ਦਾ ਦਲਿਤ ਭਾਈਚਾਰਾ ਚੱਟਾਨ ਵਾਂਗ ਖੜ੍ਹਾ ਹੈ। ਕਿਉਂਕਿ ਅਕਾਲੀ ਦਲ ਦੀ ਸਰਕਾਰ ਸਮੇਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਵੱਲੋਂ ਉਨ੍ਹਾਂ ਨੂੰ ਪਰਿਵਾਰ ਵਾਂਗ ਸਤਿਕਾਰ ਮਿਲਦਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਿਤ ਭਾਈਚਾਰੇ ਦੇ ਆਗੂਆਂ ਵੱਲੋਂ ਪਿੰਡ ਸੌਂਟਾ ਵਿੱਚ ਰੱਖੇ ਗਏ ਸਾਦੇ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਮੂਹ ਦਲਿਤ ਭਾਈਚਾਰੇ ਵੱਲੋਂ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਦਲਿਤ ਭਾਈਚਾਰੇ ਵੱਲੋਂ ‘ਆਉਣ ਵਾਲੀ ਸਰਕਾਰ ਦਲਿਤ ਭਾਈਚਾਰੇ ਦੇ ਦਰਬਾਰ’ ਦੇ ਨਾਅਰੇ ਵੀ ਲਗਾਏ ਗਏ। ਆਗੂਆਂ ਨੇ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਟਿਕਟ ਦੇਣ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵੱਲੋਂ ਕੀਤੇ ਗਏ ਦਾਅਵੇ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਪ੍ਰੀਤ ਕੌਰ ਨੂੰ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਜਿਸ ’ਤੇ ਬੀਬੀ ਮੁਖਮੈਲਪੁਰ ਨੇ ਸਰਕਾਰ ਬਣਨ ’ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ।