DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Dallewal's health deteriorated ਮਰਨ ਵਰਤ ’ਤੇ ਬੈਠੇ ਡੱਲੇਵਾਲ ਦੀ ਸਿਹਤ ਹੋਰ ਵਿਗੜੀ

ਡਾਕਟਰਾਂ ਵੱਲੋਂ ਕਿਸਾਨ ਆਗੂ ਦਾ 12 ਕਿੱਲੋ ਵਜ਼ਨ ਘਟਣ ਦੀ ਪੁਸ਼ਟੀ
  • fb
  • twitter
  • whatsapp
  • whatsapp
Advertisement

ਗੁਰਨਾਮ ਸਿੰਘ ਚੌਹਾਨ

ਪਾਤੜਾਂ, 11 ਦਸੰਬਰ

Advertisement

ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਸਥਿਤ ਪਿੰਡ ਢਾਬੀ ਗੁੱਜਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ।

ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀ ਧੜਕਨ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ ਨਾਲ-ਨਾਲ 12 ਕਿੱਲੋ ਵਜ਼ਨ ਘਟਣ ਦੀ ਪੁਸ਼ਟੀ ਕੀਤੀ ਗਈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੇ ਗੁਰਦੇ ਫੇਲ੍ਹ ਹੋਣ, ਦਿਲ ਦਾ ਦੌਰਾ ਪੈਣ ਜਾਂ ਲਿਵਰ ਨੂੰ ਨੁਕਸਾਨ ਪਹੁੰਚਣ ਦਾ ਡਰ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ’ਚ 12 ਦਸੰਬਰ ਨੂੰ ਦੇਸ਼ ਵਾਸੀ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਬਣਾਉਣ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਸਮੂਹ ਦੇਸ਼ ਵਾਸੀ ਆਪੋ-ਆਪਣੇ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਜ਼ਰੂਰ ਫੂਕਣ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਅੱਜ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ, ਮੋਰਚਿਆਂ ਦੀ ਮਜ਼ਬੂਤੀ ਅਤੇ ਜ਼ਖਮੀ ਕਿਸਾਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਹੈ ਕਿ 13 ਨੂੰ ਵੱਡੇ ਜਥੇ ਮੋਰਚੇ ਵਿੱਚ ਪਹੁੰਚਣਗੇ।

Advertisement
×