ਖੇਤਰੀ ਪ੍ਰਤੀਨਿਧ
ਪਟਿਆਲਾ, 30 ਸਤੰਬਰ
ਸਮਾਲ ਸਕੇਲ ਇੰਡਸਟਰੀ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਉਦਯੋਗ ਭਵਨ ਚੰਡੀਗੜ੍ਹ ਪੁੱਜ ਕੇ ਨਵ ਨਿਯੁਕਤ ਚੇਅਰਮੈਨ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਮੰਗ ਕੀਤੀ ਕਿ ਫੋਕਲ ਪੁਆਇੰਟ ਪਟਿਆਲਾ ਵਿੱਚ ਸਥਾਪਤ ਛੋਟੇ ਉਦਯੋਗਪਤੀਆਂ ਦੀ ਮੰਗ ਅਨੁਸਾਰ ਫੋਕਲ ਪੁਆਇੰਟ ਪਟਿਆਲਾ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ।