ਦੇਵੀਗੜ੍ਹ: ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਸੰਗਰੂਰ ਵਿੱਚ ਚੱਲ ਰਹੀਆਂ ਸੂਬਾ ਪੱਧਰੀ ਖੇਡਾਂ ਵਿੱਚ ਕਿੱਕ ਬਾਕਸਿੰਗ ਖੇਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੱਜ ਦਮਨਪ੍ਰੀਤ ਕੌਰ ਅਤੇ ਉਸ ਦੇ ਮਾਤਾ ਪਿਤਾ ਨੂੰ ਸਕੂਲ ਵਿੱਚ ਸਨਮਾਨਿਤ ਵੀ ਕੀਤਾ। ਸਕੂਲ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਦਮਨਪ੍ਰੀਤ ਅਤੇ ਮਾਤਾ ਪਿਤਾ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਹਨ। -ਪੱਤਰ ਪ੍ਰੇਰਕ