ਖੇਡ ਮੁਕਾਬਲਿਆਂ ’ਚੋਂ ਡੀ ਏ ਵੀ ਸਕੂਲ ਮੋਹਰੀ
ਡੀ.ਏ.ਵੀ. ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਦੱਸਿਆ ਕਿ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡ...
Advertisement
ਡੀ.ਏ.ਵੀ. ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਦੱਸਿਆ ਕਿ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੰਡਰ- 14, 17 ਅਤੇ 19 ਕੈਟਾਗਿਰੀ ਵਿੱਚੋਂ ਲੜਕੀਆਂ ਅਤੇ ਲੜਕਿਆਂ ਦੇ ਕਬੱਡੀ ਅਤੇ ਕੁਸ਼ਤੀ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ, ਦੂਜੇ ਸਥਾਨ ’ਤੇ ਆਉਣ ਵਾਲੇ 15 ਖਿਡਾਰੀਆਂ ਨੇ ਚਾਂਦੀ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ 15 ਖਿਡਾਰੀਆਂ ਨੇ ਕਾਂਸੀ ਦੇ ਤਗ਼ਮੇ ਜਿੱਤੇ ਹਨ। ਕੁਸ਼ਤੀ ਮੁਕਾਬਲਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੇ ਉਕਤ ਵਰਗ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਟਰਾਫੀਆਂ ਹਾਸਲ ਕੀਤੀਆਂ। ਅੱਵਲ ਰਹੇ ਖਿਡਾਰੀ ਅੱਗੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ ਹਨ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਪੀ.ਟੀ.ਆਈ. ਜੀਵਨ ਸਿੰਘ ਨੂੰ ਵਧਾਈ ਦਿੱਤੀ।
Advertisement
Advertisement
