ਦੇਵੀਗੜ੍ਹ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਰਵਾਨਾ ਕਰਦਿਆਂ ਕਿਹਾ ਕਿ ਜੇਕਰ ਅਸੀਂ ਇਸ ਪਰਾਲੀ ਦਾ ਸਹੀ ਤਰ੍ਹਾਂ ਪ੍ਰਬੰਧਨ ਕਰੀਏ ਤਾਂ ਖਾਦ ਦੇ ਰੂਪ ਵਿੱਚ ਖੇਤਾਂ ਨੂੰ ਉਪਜਾਊ ਬਣਾਇਆ ਜਾ ਸਕਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਨਵੀਆਂ ਤਕਨੀਕਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ