ਪਟਿਆਲਾ: ਡੀਸੀ ਸੰਦੀਪ ਹੰਸ ਨੇ ਕਿਹਾ ਹੈ ਕਿ ਬੈਂਕਾਂ ’ਤੇ ਲੋਕਾਂ ਦੀਆਂ ਬਹੁਤ ਉਮੀਦਾਂ ਹੁੰਦੀਆਂ ਹਨ, ਇਸ ਲਈ ਸਮੂਹ ਬੈਂਕਿੰਗ ਅਧਿਕਾਰੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦੇ ਹੋਏ, ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ। ਉਹ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮ ਅਧੀਨ ਖੇਤੀਬਾੜੀ ਸਮੇਤ ਸਵੈ-ਰੁਜ਼ਗਾਰ ਅਤੇ ਕਾਰੋਬਾਰ ਨੂੰ ਵਧਾਉਣ ਲਈ ਪ੍ਰਦਾਨ ਕੀਤੇ ਜਾਂਦੇ ਕਰਜ਼ਿਆਂ ਦੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਬਣਾਉਣ। ਇਸ ਮੌਕੇ ਲੀਡ ਬੈਂਕ ਮੈਨੇਜਰ ਪ੍ਰਿਤਪਾਲ ਸਿੰਘ ਅਨੰਦ, ਆਰਬੀਆਈ ਦੇ ਐੱਸਐੱਸ ਸਹੋਤਾ ਸਮੇਤ ਨਬਾਰਡ ਦੇ ਡੀਡੀਐੱਮ ਪਰਮਿੰਦਰ ਨਾਗਰਾ ਵੀ ਹਾਜ਼ਰ ਸਨ। ਡੀਸੀ ਨੇ ਨਬਾਰਡ ਵੱਲੋਂ ਸਾਲ-2022-23 ਲਈ ਤਿਆਰ ਕੀਤਾ ਪੁਟੈਂਸ਼ਲ ਲਿੰਕਡ ਕ੍ਰੈਡਿਟ ਪਲਾਨ ਵੀ ਜਾਰੀ ਕੀਤਾ। -ਖੇਤਰੀ ਪ੍ਰਤੀਨਿਧ