ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਕੋਵਿਡ ਵੈਕਸੀਨੇਸ਼ਨ ਤੋਂ ਵਾਂਝੇ ਨਾਗਰਿਕਾਂ ਦਾ ਲਾਜ਼ਮੀ ਟੀਕਾਰਨ ਕੀਤਾ ਜਾਵੇ। ਉਨ੍ਹਾਂ ਅੱਜ ਇੱਥੇ ਕੋਵਿਡ ਟੀਕਾਕਰਨ ਬਾਬਤ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਕਿਹਾ ਕਿ ਬੇਸ਼ੱਕ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਮਾਮਲਿਆਂ ਭਾਰੀ ਕਮੀ ਆਈ ਹੈ, ਪਰ ਦੇਸ਼ ਦੇ ਕਈ ਰਾਜਾਂ ਵਿੱਚ ਕੋਵਿਡ ਮਾਮਲਿਆਂ ਵਿੱਚ ਦੁਬਾਰਾ ਵਾਧਾ ਦਰਜ ਕੀਤਾ ਜਾ ਰਿਹਾ ਹੈ, ਇਸ ਲਈ ਕੋਵਿਡ ਟੀਕਾਕਰਨ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਨਗਰ ਨਿਗਮ ਤੇ ਪੀਡੀਏ ਅਧਿਕਾਰੀਆਂ ਨੂੰ ਕਿਹਾ ਕਿ ਉਹ ਰੈਜ਼ੀਡੈਂਸ਼ਲ ਵੈਲਫੇਅਰ ਐਸੋਸੀਏਸ਼ਨਾਂ ਨੂੰ ਟੀਕਾਕਰਨ ਕੈਂਪ ਲਗਵਾਉਣ ਲਈ ਪ੍ਰੇਰਤ ਕਰਨ। ਇਸ ਮੌਕੇ ਏਡੀਸੀ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ