DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DC Office Protest: ਕਿਸਾਨਾਂ ਵੱਲੋਂ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਸ਼ੁਰੂ

ਲੰਗਰ ਬਣਾਉਣ ਲਈ ਸੜਕ ’ਤੇ ਲਾਏ ਡੇਰੇ; ਕੇਂਦਰ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਅਤੇ ਬੀਬੀਆਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਡੀ ਸੀ ਦਫ਼ਤਰ ਸੜਕ ਉਪਰ ਦੂਰ-ਦੂਰ ਤੱਕ ਬਸੰਤੀ ਰੰਗ ਦੀਆਂ ਪੱਗਾਂ ਵਾਲੇ ਕਿਸਾਨਾਂ ਅਤੇ ਚੁੰਨੀਆਂ ਵਾਲੀਆਂ ਕਿਸਾਨ ਬੀਬੀਆਂ ਦਾ ਹੜ੍ਹ ਆਇਆ ਹੋਇਆ ਸੀ। ਕਿਸਾਨਾਂ ਵਲੋਂ ਸੜਕ ਉਪਰ ਹੀ ਲੰਗਰ ਤਿਆਰ ਕਰਨ ਲਈ ਚੁੱਲ੍ਹੇ ਬਣਾ ਲਏ ਹਨ ਅਤੇ ਲੱਕੜਾਂ ਦੇ ਢੇਰ ਲਗਾ ਦਿੱਤੇ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਲਗਾਏ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ, ਸਾਰੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ, ਪੰਜਾਬ ਲਈ ਕਾਰਪੋਰੇਟਾਂ ਵਿਰੋਧੀ, ਵਾਤਾਵਰਨ ਪੱਖੀ ਖੇਤੀ ਨੀਤੀ ਬਣਾਈ ਜਾਵੇ, ਕਿਸਾਨ ਆਗੂਆਂ ‘ਤੇ ਪਾਏ ਸਾਰੇ ਝੂਠੇ ਕੇਸ, ਵਾਰੰਟ ਤੇ ਪੁਰਾਣੀ ਸਾਨਤ ਵਾਲੇ ਕੇਸ ਰੱਦ ਕੀਤੇ ਜਾਣ, ਸੰਘਰਸ਼ ਕਰਦੇ ਲੋਕਾਂ ‘ਤੇ ਪੁਲੀਸ ਜਬਰ, ਝੂਠੇ ਮੁਕਾਬਲੇ ਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਪਿਛਲੇ ਸਾਲ ਹੜ੍ਹਾਂ ‘ਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ, ਸਰਕਾਰੀ ਜਾਇਦਾਦਾਂ ਵੇਚਣੀਆਂ ਬੰਦ ਕੀਤੀਆਂ ਜਾਣ, ਸਾਰੀਆਂ ਫਸਲਾਂ ਤੇ ਐੱਮ ਐੱਸ ਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ੀ ਮੋਰਚਾ ਜਾਰੀ ਰਹੇਗਾ।

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡੀ ਸੀ ਦਫਤਰ ਸਾਹਮਣੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਜ਼ਿਲ੍ਹੇ ਭਰ ਤੋਂ ਕਿਸਾਨ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ,ਰਛਪਾਲ ਸਿੰਘ ਰੜ, ਹਰਿੰਦਰ ਸਿੰਘ ਚੌਂਦਾ, ਜਗਰੂਪ ਸਿੰਘ ਖੁਰਦ ਅਤੇ ਔਰਤ ਆਗੂ ਹਰਜੀਤ ਕੌਰ ਹਥਨ ਆਦਿ ਹਾਜ਼ਰ ਸਨ।

Advertisement

Advertisement
Advertisement
×