DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

DC Office Protest: ਬੇਰੁਜ਼ਗਾਰਾਂ ਦੇ ਪੱਲੇ ਮੁੜ ਨਿਰਾਸ਼ਾ ਪਈ

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਕਰੀਬ ਸਵਾ ਪੰਜ ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰ ਸਰਕਾਰ ਤੋਂ ਖਫ਼ਾ ਹਨ ਕਿਉਂਕਿ ਬੇਰੁਜ਼ਗਾਰਾਂ ਨੂੰ ਉਮੀਦ ਸੀ ਕਿ ਅੱਜ ਪੰਜਾਬ ਕੈਬਨਿਟ ਦੀ...

  • fb
  • twitter
  • whatsapp
  • whatsapp
featured-img featured-img
ਧਰਨੇ ਦੌਰਾਨ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ। -ਫੋਟੋ: ਲਾਲੀ
Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਕਰੀਬ ਸਵਾ ਪੰਜ ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰ ਸਰਕਾਰ ਤੋਂ ਖਫ਼ਾ ਹਨ ਕਿਉਂਕਿ ਬੇਰੁਜ਼ਗਾਰਾਂ ਨੂੰ ਉਮੀਦ ਸੀ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਜਾਵੇਗਾ ਪਰ ਉਨ੍ਹਾਂ ਕੈਬਨਿਟ ਮੀਟਿੰਗ ਨੂੰ ਨਿਰਾਸ਼ਾਜਨਤਕ ਕਰਾਰ ਦਿੱਤਾ ਹੈ। 157ਵੇਂ ਦਿਨ ਪੱਕੇ ਮੋਰਚੇ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਵਾਂਗ ਅੱਜ ਦੀ ਮੀਟਿੰਗ ਫਿਰ ਬੇਰੁਜ਼ਗਾਰਾਂ ਲਈ ਨਿਰਾਸ਼ਾਜ਼ਨਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿਚ ਪੂਰੀ ਉਮੀਦ ਸੀ ਕਿ ਮੰਗਾਂ ਦਾ ਹੱਲ ਹੋ ਜਾਵੇਗਾ ਪਰ ਅੱਜ ਵੀ ਸਾਡੇ ਪੱਲੇ ਨਿਰਾਸ਼ਾ ਹੀ ਪਈ ਹੈ। ਇਸ ਮੌਕੇ ਰਿੰਕੂ ਝਾੜੋਂ, ਹਰਮੇਸ਼ ਸਿੰਘ ਅਤੇ ਅਮਨਦੀਪ ਕੌਰ ਹਾਜ਼ਰ ਸਨ।

Advertisement
Advertisement
×