ਪਿੰਡ ਬੇਨੜਾ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਮਜ਼ਦੂਰ ਪਰਿਵਾਰਾਂ ਵੱਲੋਂ ਬੱਚਿਆਂ ਲਈ ਪਾਰਕ, ਅੰਬੇਡਕਰ ਭਵਨ ਅਤੇ ਖੁੱਲ੍ਹੀ ਜ਼ਮੀਨ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਬਣਾਉਣ ਦੀਆਂ ਮੰਨੀਆਂ ਮੰਗਾਂ ਤਹਿਤ ਕੰਮ ਸ਼ੁਰੂ ਕਰਵਾਉਣ ਲਈ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਤਿਗੁਰ ਰਵਿਦਾਸ ਸ਼ਹੀਦ ਬਾਬਾ ਜੀਵਨ ਸਿੰਘ ਗੁਰਸੰਗਤ ਪਿੰਡ ਬੇਨੜਾ ਦੇ ਪ੍ਰਧਾਨ ਮਾਸਟਰ ਰਾਮ ਸਿੰਘ ਨੇ ਕਿਹਾ ਕਿ 1973 ਵਿੱਚ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਇੱਕ ਸਾਲ ਪਹਿਲਾਂ ਅਣਸੁਰੱਖਿਅਤ ਐਲਾਨ ਕੀਤਾ ਜਾ ਚੁੱਕਿਆ ਹੈ ਜਿਸ ਕਾਰਨ ਸਕੂਲੀ ਬੱਚੇ ਧਰਮਸ਼ਾਲਾ ਵਿਚ ਬੈਠ ਕੇ ਪੜ੍ਹਨ ਨੂੰ ਮਜਬੂਰ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 6 ਅਪਰੈਲ ਨੂੰ ਇਸ ਸਬੰਧੀ ਮੰਗਾਂ ਮੰਨ ਲਈਆਂ ਸਨ ਪਰ ਹਾਲੇ ਤੱਕ ਲਾਗੂ ਨਹੀਂ ਕੀਤੀਆਂ ਜਿਸ ਕਾਰਨ ਸੰਗਤ ਵਿਚ ਭਾਰੀ ਰੋਸ ਹੈ। ਰੋਸ ਧਰਨੇ ਨੂੰ ਸਕੱਤਰ ਦਲਬਾਰ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ,ਸਹਾਇਕ ਸਕੱਤਰ ਰਾਮ ਸਿੰਘ,ਖਜ਼ਾਨਚੀ ਗੁਰਦੀਪ ਸਿੰਘ, ਅਮਰਜੀਤ ਸਿੰਘ, ਗਿੰਦਰ ਸਿੰਘ, ਮਿਸਤਰੀ ਜਗਤਾਰ ਸਿੰਘ ਤੋਂ ਇਲਾਵਾ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ ਆਦਿ ਨੇ ਸੰਬੋਧਨ ਕੀਤਾ। ਇਸ ਦੌਰਾਨ ਡੀ ਸੀ ਨੇ ਭਰੋਸਾ ਦਿਵਾਇਆ ਗੁਰੂ-ਘਰ ਵਾਲੇ ਪਾਸੇ ਸ਼ਾਮਲਾਤ ਜ਼ਮੀਨ ਉੱਪਰ ਤੁਰੰਤ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ, ਪਾਰਕ, ਅੰਬੇਡਕਰ ਭਵਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੇਨੜਾ ਦੀ ਨਵੀਂ ਇਮਾਰਤ ਖਸਰਾ ਨੰਬਰ 527 ਵਿੱਚ ਬਣਾਉਣ ਸਬੰਧੀ ਪਾਏ ਗਏ ਮਤੇ ਦੀ ਕਾਪੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਜਾਰੀ ਕਰਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਇਸ ਭਰੋਸੇ ਮਗਰੋਂ ਰੋਸ ਧਰਨਾ ਸਮਾਪਤ ਹੋਇਆ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

