ਡੀਸੀ ਵੱਲੋਂ ਮੁਆਵਜ਼ਾ ਤੁਰੰਤ ਦੇਣ ਦੀ ਹਦਾਇਤ
ਪਟਿਆਲਾ ਦੇ ਡਿਪਟੀ ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮਜ ਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਹੜ੍ਹਾਂ ਤੇ ਭਾਰੀ ਬਰਸਾਤ ਕਰਕੇ ਹੋਏ ਨੁਕਸਾਨ ਦਾ ਮੁਆਵਜਾ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪੀੜਤਾਂ ਨੂੰ ਤੁਰੰਤ ਪ੍ਰਦਾਨ ਕਰਨ ਦੀ ਸਖ਼ਤ ਹਦਾਇਤ ਕੀਤੀ ਹੈ। ਹੜ੍ਹਾਂ ਤੇ...
ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।
Advertisement
ਪਟਿਆਲਾ ਦੇ ਡਿਪਟੀ ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮਜ ਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਹੜ੍ਹਾਂ ਤੇ ਭਾਰੀ ਬਰਸਾਤ ਕਰਕੇ ਹੋਏ ਨੁਕਸਾਨ ਦਾ ਮੁਆਵਜਾ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪੀੜਤਾਂ ਨੂੰ ਤੁਰੰਤ ਪ੍ਰਦਾਨ ਕਰਨ ਦੀ ਸਖ਼ਤ ਹਦਾਇਤ ਕੀਤੀ ਹੈ। ਹੜ੍ਹਾਂ ਤੇ ਮੀਂਹ ਪੈਣ ਕਰਕੇ ਜ਼ਿਆਦਾ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਕਰਕੇ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਲਈ ਵੀ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਿਟੀ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁਲਾਂ ਦੀ ਤੁਰੰਤ ਮੁਰੰਮਤ ਕਰਨ ਸਮੇਤ ਸਾਰੀਆਂ ਸੜਕਾਂ ਦੇ ਸਾਰੇ ਪੁਲਾਂ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਕੇ ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਕਿ ਭਾਰੀ ਮੀਂਹ ਦੇ ਪਾਣੀ ਕਰਕੇ ਕਮਜ਼ੋਰ ਹੋ ਚੁੱਕੇ ਢਾਂਚੇ ਨੂੰ ਪੈਣ ਵਾਲੇ ਮੀਂਹ ਕਰਕੇ ਕੋਈ ਹੋਰ ਨੁਕਸਾਨ ਨਾ ਪੁੱਜੇ।
Advertisement