ਡੀ ਸੀ ਨੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ
ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Advertisement
ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਪਿੰਡ ਖਰੋਲਾ ਵਿੱਚ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਰੋਜ਼ਗਾਰ, ਸਮਾਜਿਕ ਸੁਰੱਖਿਆ, ਵਣ ਤੇ ਸਹਿਕਾਰਤਾ ਵਿਭਾਗਾਂ ਵੱਲੋਂ ਲਗਾਈਆਂ ਸਟਾਲਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਰੋਲਾ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਮਿੱਡ-ਡੇਅ ਮੀਲ ਦੀ ਪ੍ਰਕਿਰਿਆ ਵੀ ਵੇਖੀ।
Advertisement
ਇਸ ਮੌਕੇ ਐੱਸ ਡੀ ਐੱਮ ਰਾਜਪੁਰਾ ਅਵਿਕੇਸ਼ ਗੁਪਤਾ, ਬੀ ਡੀ ਪੀ ਓ ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Advertisement
