ਸਮਾਣਾ (ਅਸ਼ਵਨੀ ਗਰਗ): ਇੱਥੇ ਬੱਸ ਸਟੈਂਡ ’ਚ ਅੱਜ ਇੱਕ ਵਿਅਕਤੀ ਦੀ ਬੱਸ ਦੀ ਫੇਟ ਵੱਜਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ (58) ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ। ਮ੍ਰਿਤਕ ਦੇ ਭਤੀਜੇ ਗੁਰਜੰਟ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਜਸਵਿੰੰਦਰ ਸਿੰਘ ਵਾਸੀ ਪਿੰਡ ਧਨੇਠਾ ਸ਼ਹਿਰ ਆਇਆ ਸੀ ਪ੍ਰੰਤੂੂੂੂ ਸ਼ਹਿਰ ਬੱਸ ਸਟੈਂਡ ’ਤੇ ਹੀ ਬੱਸ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।