DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਰੈਲੀ ਤੇ ਬਰਨਾਲਾ ਮਹਾਪੰਚਾਇਤ ਵਿੱਚ ਸ਼ਮੂਲੀਅਤ ਦਾ ਫ਼ੈਸਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਉਪਰ ਹੋਏ ਤਸ਼ੱਦਦ ਖਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਅਤੇ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਬਰਨਾਲਾ ਵਿੱਚ ਹੋਣ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਸੂਬਾਈ, ਜ਼ਿਲ੍ਹਾ ਆਗੂ ਅਤੇ ਕਿਸਾਨ। -ਫੋਟੋ: ਲਾਲੀ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਉਪਰ ਹੋਏ ਤਸ਼ੱਦਦ ਖਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਅਤੇ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਬਰਨਾਲਾ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿਚ ਸ਼ਾਮਲ ਹੋਣ ਅਤੇ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਹੋਈ। ਇਸ ਦੀ ਪ੍ਰਧਾਨਗੀ ਜਰਨੈਲ ਸਿੰਘ ਜਹਾਂਗੀਰ ਵੱਲੋਂ ਕੀਤੀ ਗਈ। ਮੀਟਿੰਗ ਉਪਰੰਤ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੰਮੀ ਵਿਚਾਰ ਚਰਚਾ ਕਰਕੇ ਫੈਸਲਾ ਕੀਤਾ ਗਿਆ ਕਿ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੀ ਰੈਲੀ ਅਤੇ 10 ਮਾਰਚ ਨੂੰ ਬਰਨਾਲਾ ਮਹਾਪੰਚਾਇਤ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ਵਿੱਚ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਫਸਲਾਂ ਦਾ ਉਜਾੜਾ ਕਰਨ ਵਾਲੇ ਜੰਗਲੀ ਸੂਰ ਦਾ ਫੌਰੀ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮੁਆਵਜ਼ੇ ਸਬੰਧੀ ਜਲਦੀ ਹੀ ਫੰਡ ਜਾਰੀ ਨਾ ਕੀਤੇ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਦੇਵੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਪਿੰਡ ਮਾੜੂ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਬਲਵੀਰ ਸਿੰਘ ਸਾਬਕਾ ਸਰਪੰਚ ਤੇ ਰਣਜੋਤ ਸਿੰਘ ਜੋਧਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਜਥੇਬੰਦੀ ਦੇ ਪ੍ਰਧਾਨ ਤੇ ਐੱਸ ਕੇ ਐੱਮ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਅਮਰੀਕਾ ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਐੱਸ ਕੇ ਐੱਮ ਵੱਲੋਂ 10 ਮਾਰਚ ਨੂੰ ਬਰਨਾਲਾ ਵਿੱਚ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਮਾੜੂ ਦੀ 21 ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿੱਚ ਜਗਦੀਪ ਸਿੰਘ ਜੱਗਾ ਸਾਂਸੀ ਨੂੰ ਪ੍ਰਧਾਨ ਅਤੇ ਅਰਸ਼ਦੀਪ ਸਿੰਘ ਅਰਸ਼ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

Advertisement

ਛੇ ਮਾਰਚ ਨੂੰ ਲਲਕਾਰ ਰੈਲੀ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਅੱਜ ਮੀਟਿੰਗ ਸਥਾਨਕ ਗੁਰੂ ਘਰ ਸੱਚਖੰਡ ਸਾਹਿਬ ਵਿੱਚ ਹੋਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕੀਤੀ, ਜਦਕਿ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਹੋਏ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 6 ਮਾਰਚ ਨੂੰ ਡੀਸੀ ਦਫ਼ਤਰ ਬਠਿੰਡਾ ਵਿੱਚ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ।

Advertisement
Advertisement
×