ਧਰਮ ਅਧਿਐਨ ਦੇ ਖੋਜਾਰਥੀਆਂ ਵੱਲੋਂ ਡਿਗਰੀ ਫੂਕ ਮੁਜ਼ਾਹਰਾ

ਧਰਮ ਅਧਿਐਨ ਦੇ ਖੋਜਾਰਥੀਆਂ ਵੱਲੋਂ ਡਿਗਰੀ ਫੂਕ ਮੁਜ਼ਾਹਰਾ

ਧਰਮ ਅਧਿਐਨ ਵਿਭਾਗ ਦੇ ਖੋਜਾਰਥੀ ਡਿਗਰੀ ਫੂਕ ਮੁਜ਼ਾਹਰਾ ਕਰਦੇ ਹੋਏ।

ਖੇਤਰੀ ਪ੍ਰਤੀਨਿਧ
ਪਟਿਆਲਾ, 6 ਦਸੰਬਰ

ਇੱਥੇ ਪੰਜਾਬੀ ਯੂਨੀਵਰਸਿਟੀ ਦੇ ਧਰਮ ਅਧਿਐਨ ਦੇ ਖੋਜਾਰਥੀਆਂ ਵੱਲੋਂ ਡਿਗਰੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਨਿਰਮਲਜੀਤ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਮੁਹੰਮਦ ਨਾਸਿਰ, ਗਗਨਦੀਪ ਸਿੰਘ, ਮਨਦੀਪ ਕੌਰ, ਜੈਪ੍ਰੀਤ ਕੌਰ, ਨੈਨਸੀ ਸ਼ਰਮਾ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ ਜਿਨ੍ਹਾਂ ਦਾ ਕਹਿਣਾ ਸੀ ਕਿ ਸਰਕਾਰੀ ਕਾਲਜਾਂ ਵਿੱਚ ਵੱਖ-ਵੱਖ ਵਿਸ਼ਿਆਂ ਸਬੰਧੀ ਸਹਾਇਕ ਪ੍ਰੋਫੈਸਰਾਂ ਦੀਆਂ ਕੱਢੀਆਂ ਗਈਆਂ ਪੋਸਟਾਂ ਦੌਰਾਨ ਧਰਮ ਅਧਿਐਨ ਦੀ ਇੱਕ ਵੀ ਪੋਸਟ ਨਹੀਂ ਕੱਢੀ ਗਈ ਜਿਸਦਾ ਕਾਰਨ ਕਾਲਜਾਂ ਵਿੱਚ ਧਰਮ ਅਧਿਐਨ ਵਿਸ਼ੇ ਨੂੰ ਕਾਲਜਾਂ ਵਿੱਚ ਨਾ ਪੜ੍ਹਾਇਆ ਜਾਣਾ ਹੈ।

ਇਸ ਮੌਕੇ ਖੋਜਾਰਥੀ ਰਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਵਿੱਚ ਕਈ ਖੋਜਾਰਥੀ ਧਰਮ ਅਧਿਐਨ ਵਿਸ਼ੇ ਦੀ ਐੱਮ.ਏ. ਅਤੇ ਪੀਐੱਚਡੀ ਕਰ ਰਹੇ ਹਨ ਅਤੇ ਸੈਂਕੜੇ ਖੋਜਾਰਥੀ ਪੀਐੱਚਡੀ ਕਰ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਧਰਮ ਅਧਿਐਨ ਦਾ ਵਿਸ਼ਾ ਲਾਗੂ ਕਰਦਿਆਂ ਸਹਾਇਕ ਪ੍ਰੋਫੈਸਰਾਂ ਦੀਆਂ ਪੋਸਟਾਂ ਕੱਢੀਆਂ ਜਾਣ। ਇਸ ਮੌਕੇ ਸੈਫੀ ਦੀ ’ਵਰਸਿਟੀ ਇਕਾਈ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਜੇਕਰ ਸਰਕਾਰ ਇਸ ਵਿਸ਼ੇ ਨੂੰ ਲਾਗੂ ਨਹੀਂ ਕਰਦੀ ਤਾਂ ਉਹ ਚੋਣਾਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਰਗਟ ਸਿੰਘ ਵਿਰੁੱਧ ਪ੍ਰਚਾਰ ਕਰਨਗੇ।

ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਬਣਾਉਣ ਲਈ ਪੀਐੱਸਯੂ ਨੇ ਮੋਰਚਾ ਲਾਇਆ

ਸਮਾਣਾ (ਅਸ਼ਵਨੀ ਗਰਗ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਦਿਵਾਉਣ ਲਈ ਪੱਕੇ ਮੋਰਚੇ ਦੇ ਐਲਾਨ ਤਹਿਤ ਕਾਲਜ ਮੁੱਖ ਗੇਟ ਉੱਪਰ ਮੋਰਚੇ ਦੀ ਸ਼ੁਰੂਆਤ ਕੀਤੀ ਗਈ। ਪੀਐੱਸਯੂ ਦੇ ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਸਿੰਘ ਤੇ ਜ਼ਿਲ੍ਹਾ ਆਗੂ ਰਾਜਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਲਜ ਨੂੰ ਸਰਕਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸਦੇ ਸਿੱਟੇ ਵਜੋਂ ਕਾਲਜ ਅੰਦਰ ਇੱਕ ਨਿਰੀਖਣ ਟੀਮ ਵੀ ਨਿਰੀਖਣ ਕਰ ਕੇ ਗਈ ਹੈ, ਪਰ ਇਸ ਸਭ ਦੇ ਬਾਵਜੂਦ ਕਾਲਜ ਨੂੰ ਸਰਕਾਰੀ ਕਰਨ ਦੀ ਪ੍ਕਿਰਿਆ ਨੂੰ ਅੱਗੇ ਨਹੀਂ ਤੋਰਿਆ ਗਿਆ, ਜਿਸ ਕਾਰਨ ਰੋਸ ਵਿੱਚ ਆ ਕੇ ਵਿਦਿਆਰਥੀਆਂ ਨੇ ਕਾਲਜ ਦੇ ਮੇਨ ਗੇਟ ’ਤੇ ਪੱਕਾ ਮੋਰਚਾ ਲਾ ਦਿੱਤਾ ਹੈ।ਅੱਜ ਦੇ ਦਿਨ ਮੋਰਚੇ ਅੰਦਰ ਸੈਂਟੀ ਟੋਡਰਪੁਰ, ਅਮਨ ਦਫ਼ਤਰੀ ਵਾਲਾ, ਸੰਦੀਪ ਦਫ਼ਤਰੀਵਾਲਾ, ਸੁਖਵਿੰਦਰ ਕੌਰ, ਅਮਨ ਕੁਲਾਰਾਂ, ਮਨੀ ਰੇਤਗੜ੍ਹ, ਰੋਹਿਤ ਦੇਧਨਾ, ਰਵੀ, ਅਰਸ਼ ਸਮਾਣਾ ਤੇ ਰਾਜਵੀਰ ਕਕਰਾਲਾ ਨੇ ਵੀ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All