Sri Guru Granth Sahib Satkar Act ਵਿੱਚ ਸੋਧ ਕਰਨ ਦੀ ਮੰਗ
ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਸੰਗਰੂਰ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸਹਾਇਕ ਕਮਿਸ਼ਨਰ ਜਨਰਲ ਰਾਜਬੀਰ ਸਿੰਘ ਭੰਗੂ ਨੂੰ ਸੌਂਪਿਆ ਗਿਆ। ਸਭਾ ਨੇ ਪੰਜਾਬ ਸਰਕਾਰ ਵਲੋਂ ਬਣਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਕਰਨ ਕਰਨ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਵਿੰਚ ਭਾਈ ਗੁਰਪ੍ਰੀਤ ਸਿੰਘ ਰਾਮਪੁਰਾ, ਭਾਈ ਕੁਲਵੰਤ ਸਿੰਘ ਬੁਰਜ, ਭਾਈ ਅਮਰੀਕ ਸਿੰਘ ਲਹਿਰਾ, ਭਾਈ ਜਗਤਾਰ ਸਿੰਘ ਗੁੱਜਰਾਂ, ਗੁਰਤੇਜ ਸਿੰਘ ਦਮਦਮੀ ਟਕਸਾਲ, ਬਾਬਾ ਤਰਸੇਮ ਸਿੰਘ, ਭਾਈ ਹਰਪਾਲ ਸਿੰਘ, ਭਾਈ ਕੇਵਲ ਸਿੰਘ, ਭਾਈ ਬਲਵਿੰਦਰ ਸਿੰਘ ਚੋਟੀਆਂ, ਸਿਮਰਨਜੀਤ ਸਿੰਘ ਅਤੇ ਭਾਈ ਜਰਨੈਲ ਸਿੰਘ ਨਾਗਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਕਰਵਾਉਣ ਸਬੰਧੀ ਸੁਝਾਅ ਦਿੱਤਾ ਕਿ ਬੇਅਦਬੀ ਕਰਨ ਵਾਲੇ ਖ਼ਿਲਾਫ਼ ਹੀ ਕਾਰਵਾਈ ਕਰਦਿਆਂ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਬੇਅਦਬੀ ਕੋਈ ਹੋਰ ਕਰਦਾ ਹੈ ਪਰ ਦੋਸ਼ ਗ੍ਰੰਥੀ ਸਿੰਘ ਅਤੇ ਪ੍ਰਬੰਧਕ ਕਮੇਟੀ ਸਿਰ ਮੜ੍ਹਿਆ ਜਾਂਦਾ ਹੈ, ਇਹ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਬੇਅਦਬੀ ਦਾ ਦੋਸ਼ੀ ਹੈ, ਉਸ ਨੂੰ ਹੀ ਸਜ਼ਾ ਦਿੱਤੀ ਜਾਵੇ, ਨਾ ਕਿ ਗ੍ਰੰਥੀ ਜਾਂ ਪ੍ਰਬੰਧਕ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਅਤੇ ਪ੍ਰਬੰਧਕ ਕਮੇਟੀ ਮੈਂਬਰ ਜਾਂਚ ਵਿਚ ਸਹਾਈ ਹੋ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਕੀਤੀ ਜਾਵੇ।

