ਖੇਤਰੀ ਪ੍ਰਤੀਨਿਧ
ਪਟਿਆਲਾ, 20 ਜਨਵਰੀ
ਐਂਪਲਾਈਜ਼ ਫੈਡਰੇਸ਼ਨ (ਚਾਹਲ) ਨੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੂੰ ਈ.ਮੇਲ ਭੇਜ ਕੇ ਅਪੀਲ ਕੀਤੀ ਕਿ ਵੀਹ ਫਰਵਰੀ ਨੂੰ ਪੈਣ ਵਾਲ਼ੀਆਂ ਵੋਟਾਂ ਲਈ ਅਪਾਹਜ, ਵਿਧਵਾ ਅਤੇ ਲੰਮੀ ਛੁੱਟੀ ’ਤੇ ਗਏ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋ ਛੋਟ ਦਿੱਤੀ ਜਾਵੇ।
ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪੱਤਰ ਵਿੱਚ ਮੰਗ ਕੀਤੀ ਗਈ ਕਿ ਚੋਣਾਂ ਵਿੱਚ ਡਿਊਟੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇਕ ਕਰੋੜ ਰੁਪਏ ਦਾ ਬੀਮਾ ਕਰਵਾਇਆ ਜਾਵੇ। ਚੋਣ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ ਤੇ ਖਾਣੇ ਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ।