ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 3 ਅਕਤੂਬਰ
ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਧਮੋਲੀ ਅਤੇ ਦਿਨੇਸ਼ ਮਹਿਤਾ ਬਲਾਕ ਪ੍ਰਧਾਨ ਰਾਜਪੁਰਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿੱਚ ਮਿਲ ਕੇ ਇਕ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਮਾਪਿਆਂ ਦੀ ਪ੍ਰਾਈਵੇਟ ਸਕੂਲ ਮਾਫੀਆ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਸੀਬੀਐੱਸਈ ਬੋਰਡ ਨਾਲ ਸਬੰਧਤ ਘੱਟੋ ਘੱਟ ਚਾਰ-ਚਾਰ ਸਕੂਲ ਖੋਲ੍ਹੇ ਜਾਣ। ਧਮੋਲੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਉਨ੍ਹਾਂ ਵੱਲੋਂ ਸੌਂਪੇ ਮੰਗ ਪੱਤਰ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।