DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂ ਜੀ ਸੀ ਵਿਵਾਦ ਦੇ ਸ਼ਾਂਤਮਈ ਅਤੇ ਸੰਵਿਧਾਨਕ ਹੱਲ ਦੀ ਮੰਗ

ਲੇਖਕ, ਸਿੱਖਿਆ ਸ਼ਾਸਤਰੀ ਅਤੇ ਪਟਿਆਲਾ ਦੇ ਸਨਾਤਨ ਧਰਮ ਸੰਸਕ੍ਰਿਤ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾਮੁਕਤ ਸਮਾਜਿਕ ਵਿਗਿਆਨ ਅਧਿਆਪਕ ਅਨਿਲ ਕੁਮਾਰ ਭਾਰਤੀ ਨੇ ਯੂ ਜੀ ਸੀ ਵੱਲੋਂ ਪ੍ਰਸਤਾਵਿਤ ਨਵੇਂ ‘ਇਕੁਇਟੀ ਰੈਗੂਲੇਸ਼ਨਜ਼’ ਪ੍ਰਤੀ ਚਿੰਤਾ ਪ੍ਰਗਟ ਕੀਤੀ ਹੈ। ਸ੍ਰੀ ਭਾਰਤੀ ਨੇ ਇਸ ਸਬੰਧੀ...

  • fb
  • twitter
  • whatsapp
  • whatsapp
Advertisement

ਲੇਖਕ, ਸਿੱਖਿਆ ਸ਼ਾਸਤਰੀ ਅਤੇ ਪਟਿਆਲਾ ਦੇ ਸਨਾਤਨ ਧਰਮ ਸੰਸਕ੍ਰਿਤ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾਮੁਕਤ ਸਮਾਜਿਕ ਵਿਗਿਆਨ ਅਧਿਆਪਕ ਅਨਿਲ ਕੁਮਾਰ ਭਾਰਤੀ ਨੇ ਯੂ ਜੀ ਸੀ ਵੱਲੋਂ ਪ੍ਰਸਤਾਵਿਤ ਨਵੇਂ ‘ਇਕੁਇਟੀ ਰੈਗੂਲੇਸ਼ਨਜ਼’ ਪ੍ਰਤੀ ਚਿੰਤਾ ਪ੍ਰਗਟ ਕੀਤੀ ਹੈ। ਸ੍ਰੀ ਭਾਰਤੀ ਨੇ ਇਸ ਸਬੰਧੀ ਦੇਸ਼ ਦੀਆਂ ਪੰਜ ਪ੍ਰਮੁੱਖ ਸੰਵਿਧਾਨਕ ਹਸਤੀਆਂ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ-ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਇਸ ਮਸਲੇ ਦੇ ਤੁਰੰਤ ਅਤੇ ਸ਼ਾਂਤਮਈ ਹੱਲ ਦੀ ਮੰਗ ਕੀਤੀ ਹੈ। ਸ੍ਰੀ ਭਾਰਤੀ ਨੇ ਆਪਣੇ ਪੱਤਰਾਂ ਵਿੱਚ ਜ਼ਿਕਰ ਕੀਤਾ ਹੈ ਕਿ ਸਾਡੇ ਭਾਰਤ ਦੇ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰ ਉੱਚ ਸਿੱਖਿਆ ਵਿੱਚ ਮੌਲਿਕ ਸਮਾਨਤਾ ਦਾ ਅਧਿਕਾਰ (ਅਨੁਛੇਦ 14) ਸਰਵ-ਵਿਆਪਕ ਤੌਰ ਤੇ ਲਾਗੂ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਕਿਸੇ ਵੀ ਵਰਗ ਜਾਂ ਜਾਤ ਦੀ ਅਣਦੇਖੀ ਨਹੀਂ ਹੋਣੀ ਚਾਹੀਦੀ। ਪੱਤਰ ਰਾਹੀਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ‘ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ’ ਦੇ ਮੂਲ ਮੰਤਰ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਨਿਯਮਾਂ ਨੂੰ ‘ਯੂਨੀਵਰਸਲ’ (ਸਰਵ-ਵਿਆਪੀ) ਬਣਾਇਆ ਜਾਵੇ।

Advertisement
Advertisement
×