ਮਹਿੰਗਾਈ ਭੱਤੇ ਜਾਰੀ ਕਰਨ ਦੀ ਮੰਗ
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 ਫ਼ੀਸਦੀ ਡੀ ਏ ਬਕਾਇਆ ਪਿਆ ਹੈ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਬਹੁਤ ਰੋਸ ਪਾਇਆ ਜਾ ਰਿਹਾ ਹੈ, ਮੁਲਾਜ਼ਮ ਅਤੇ ਪੈਨਸ਼ਨਰਜ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋ ਰਹੇ ਹਨ। ਆਮ ਆਦਮੀ...
Advertisement
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 ਫ਼ੀਸਦੀ ਡੀ ਏ ਬਕਾਇਆ ਪਿਆ ਹੈ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਬਹੁਤ ਰੋਸ ਪਾਇਆ ਜਾ ਰਿਹਾ ਹੈ, ਮੁਲਾਜ਼ਮ ਅਤੇ ਪੈਨਸ਼ਨਰਜ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋ ਰਹੇ ਹਨ। ਆਮ ਆਦਮੀ ਪਾਰਟੀ ਮੁਲਾਜ਼ਮ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਮਿੰਦਰ ਸਿੰਘ ਬਰਾੜ, ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸੂਬਾ ਜੁਆਇੰਟ ਸਕੱਤਰ ਬਚਿੱਤਰ ਸਿੰਘ ਪਟਿਆਲਾ, ਸੂਬਾ ਜੁਆਇਟ ਸਕੱਤਰ ਖੁਸ਼ਿਵੰਦਰ ਕਪਿਲਾ, ਪਟਿਆਲਾ ਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗੋਇਲ ਤੇ ਰਣਜੀਤ ਸਿੰਘ ਢਿੱਲੋਂਸਮੇਤ ਅਪਨਿੰਦਰ ਸਿੰਘ ਘੜੂਆਂ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਜਾਰੀ ਕੀਤੀਆਂ ਜਾਣ।
Advertisement
Advertisement