ਫਸਲਾਂ ਦੇ ਖਰਾਬੇ ਦੀ ਗਿਰਦਾਵਰੀ ਦੀ ਮੰਗ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਪਾਤੜਾਂ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ ਵਿੱਚ ਐੱਸਡੀਐੱਮ ਪਾਤੜਾਂ ਨੂੰ ਮੰਗ ਪੱਤਰ ਦੇ ਕੇ ਬੌਣਾ ਵਾਇਰਸ ਤੇ ਹਲਦੀ ਰੋਗ ਨਾਲ ਕਿਸਾਨਾਂ ਦੀ ਫਸਲ ਦੇ ਹੋਏ ਖਰਾਬੇ ਦੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ।...
Advertisement
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਪਾਤੜਾਂ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ ਵਿੱਚ ਐੱਸਡੀਐੱਮ ਪਾਤੜਾਂ ਨੂੰ ਮੰਗ ਪੱਤਰ ਦੇ ਕੇ ਬੌਣਾ ਵਾਇਰਸ ਤੇ ਹਲਦੀ ਰੋਗ ਨਾਲ ਕਿਸਾਨਾਂ ਦੀ ਫਸਲ ਦੇ ਹੋਏ ਖਰਾਬੇ ਦੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ। ਯੂਨੀਅਨ ਦੇ ਆਗੂਆਂ ਸਣੇ ਹਰਭਜਨ ਸਿੰਘ ਧੂਹੜ, ਸੂਬੇਦਾਰ ਨਰਾਤਾ ਸਿੰਘ, ਸਲਵਿੰਦਰ ਸਿੰਘ ਆਦਿ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਗੰਢਾਂ ਬੰਨਣ ਵਾਲੇ ਬੇਲਰ, ਦੋ ਸੌ ਪ੍ਰਤੀ ਕੁਇੰਟਲ ਬੋਨਸ, ਡੀਏਪੀ ਖਾਦ ਦੀ ਕਾਲਾ ਬਾਜ਼ਾਰੀ ਰੋਕਣ, ਆਲੂ ਅਤੇ ਮਟਰ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹੀ ਰੇਟ ਤੇ ਖਾਦ ਮੁੱਹਈਆ ਕਰਵਾਉਣ ਦੀ ਮੰਗ ਵੀ ਕੀਤੀ।
Advertisement
Advertisement