DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਨੌਰੀ-ਕੈਥਲ ਮਾਰਗ ਦੇ ਨਵੀਨੀਕਰਨ ਲਈ ਮੰਗ ਪੱਤਰ

ਪੰਜਾਬ ਹਰਿਆਣਾ ਨੂੰ ਆਪਸ ਵਿੱਚ ਜੋੜਨ ਵਾਲੇ ਖਨੌਰੀ-ਕੈਥਲ ਨੈਸ਼ਨਲ ਹਾਈਵੇਅ ਦੇ ਨਵੀਨੀਕਰਨ ਲਈ ਖਨੌਰੀ ਅਤੇ ਸ਼ੁਤਰਾਣਾ ਹਲਕੇ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਹੈ ਕਿ ਤਿੰਨ ਮਹੀਨਿਆਂ ਤੋਂ ਇਸ ਮਾਰਗ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ।
Advertisement

ਪੰਜਾਬ ਹਰਿਆਣਾ ਨੂੰ ਆਪਸ ਵਿੱਚ ਜੋੜਨ ਵਾਲੇ ਖਨੌਰੀ-ਕੈਥਲ ਨੈਸ਼ਨਲ ਹਾਈਵੇਅ ਦੇ ਨਵੀਨੀਕਰਨ ਲਈ ਖਨੌਰੀ ਅਤੇ ਸ਼ੁਤਰਾਣਾ ਹਲਕੇ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਹੈ ਕਿ ਤਿੰਨ ਮਹੀਨਿਆਂ ਤੋਂ ਇਸ ਮਾਰਗ ’ਤੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਬੰਦ ਹੋਣ ਕਾਰਨ ਪੰਜਾਬ-ਹਰਿਆਣਾ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਸ੍ਰੀ ਸੈਣੀ ਨੇ ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਮਾਰਗ ਦੇ ਨਵੀਨੀਕਰਨ ਵੱਲ ਧਿਆਨ ਦੇਣ ਲਈ ਹਦਾਇਤ ਕੀਤੀ।

ਵਫ਼ਦ ਵਿੱਚ ਮੌਜੂਦ ਰਾਜਪਾਲ ਖਨੌਰੀ ਅਤੇ ਪ੍ਰੋਫੈਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਖਨੌਰੀ -ਕੈਥਲ ਰੋਡ ਤਿੰਨ ਸਾਲਾਂ ਤੋਂ ਬੁਰੀ ਤਰ੍ਹਾਂ ਟੁੱਟਿਆ ਹੋਣ ਕਰਕੇ ਪੰਜਾਬ ਦੇ ਸੰਗਰੂਰ, ਪਟਿਆਲਾ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਕੈਥਲ, ਕੁਰੂਕਸ਼ੇਤਰ ਆਉਣ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਫ਼ਦ ਵਿੱਚ ਮੌਜੂਦ ਜਸਵੀਰ ਸਰਾਓਂ, ਬਲਰਾਜ ਸ਼ਰਮਾ, ਸੁਰੇਸ਼ ਸ਼ਰਮਾ ਅਤੇ ਡਾਕਟਰ ਜਸਵਿੰਦਰ ਨੇ ਮੁੱਖ ਮੰਤਰੀ ਸੈਣੀ ਦਾ ਧੰਨਵਾਦ ਕੀਤਾ।

Advertisement

Advertisement
Advertisement
×