ਖੇਤਰੀ ਪ੍ਰਤੀਨਿਧ/ਪੱਤਰ ਪ੍ਰੇਰਕ
ਪਟਿਆਲਾ, 13 ਮਈ
ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਦੇ ਪ੍ਰਧਾਨ ਕਸ਼ਮੀਰ ਸਿੰਘ ਬਿੱਲਾ ਅਤੇ ਸਕੱਤਰ ਸੁਰਜੀਤ ਸਿੰਘ ਸੁਨਿਆਰਹੇੜੀ ਦੀ ਅਗਵਾਈ ਹੇਠਲੇ ਵਫ਼ਦ ਨੇ ਗੈਸ ਏਜੰਸੀਆਂ ਦੇ ਕਿਰਤੀਆਂ ਦੀਆਂ ਮੰਗਾਂ ਅਤੇ ਮਸਲਿਆਂ ਦੀ ਪੂਰਤੀ ਲਈ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮੰਗ ਪੱਤਰ ਦਿੱਤਾ । ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਿਰਤ ਕਮਿਸ਼ਨਰ ਨੂੰ ਵੀ ਮੰਗ ਪੱਤਰ ਦੇ ਚੁੱਕੇ ਹਨ। ਜਿਸ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਰਤੀਆਂ ਵੱਲੋਂ ਡਲਿਵਰੀ ਬੁਆਏ,ਲੇਬਰ ਅਤੇ ਹੋਰ ਮੁਲਾਜ਼ਮਾਂ ਨੂੰ ਬੀਮਾ ਪਾਲਿਸੀ ਅਧੀਨ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਕਈ ਹੋਰ ਮੰਗਾਂ ਵੀ ਉਭਾਰੀਆਂ ਗਈਆਂ। ਇਸ ਮੌਕੇ ਗੁਰਜੰਟ ਸਿੰਘ, ਕਰਮਜੀਤ ਸਿੰਘ, ਸਤਪਾਲ ਸਿੰਘ,ਜਸਵੀਰ ਸਿੰਘ ਖਜ਼ਾਨਚੀ,ਬਲਜਿੰਦਰ ਸਿੰਘ,ਜਸਵਿੰਦਰ ਜੱਸੀ,ਧੀਰਜ ਕੁਮਾਰ,ਸ਼ਾਮਧਰ ਮਿਸਰਾ ਮਨਜੀਤ ਸਿੰਘ,ਪ੍ਰਗਟ ਸਿੰਘ ਤੇ ਸਤਗੁਰ ਸਿੰਘ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਮੰਗਾਂ ਦੀ ਪੂਰਤੀ ਨਾ ਹੋਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਗਈ।