ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਨੂੰ ਨੁਕਸਾਨੇ ਝੋਨੇ ਦੀ ਗਿਰਦਾਵਰੀ ਲਈ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਹਲਕਾ ਸ਼ੁਤਰਾਣਾ ਵਿੱਚ ਝੋਨੇ ਦੇ ਮਧਰੇ ਬੂਟੇ ’ਤੇ ਹਲਦੀ ਰੋਗ ਦੀ ਗਿਰਦਾਵਰੀ ਕਰਵਾਉਣ ਲਈ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬਲਜੀਤ ਸਿੰਘ...
ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਹਲਕਾ ਸ਼ੁਤਰਾਣਾ ਵਿੱਚ ਝੋਨੇ ਦੇ ਮਧਰੇ ਬੂਟੇ ’ਤੇ ਹਲਦੀ ਰੋਗ ਦੀ ਗਿਰਦਾਵਰੀ ਕਰਵਾਉਣ ਲਈ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬਲਜੀਤ ਸਿੰਘ ਸ਼ੇਰਗੜ੍ਹ ਨੇ ਕਿਹਾ ਕਿ ਪਿੰਡਾਂ ਵਿੱਚ ਝੋਨੇ ਦੀ ਫ਼ਸਲ ਦਾ ਚੀਨੀ ਵਾਇਰਸ ਤੇ ਹਲਦੀ ਰੋਗ ਨੇ ਵੱਡੇ ਪੱਧਰ 'ਤੇ ਨੁਕਸਾਨ ਕਰਕੇ ਕਿਸਾਨਾਂ ਨੂੰ ਭਾਰੀ ਆਰਥਿਕ ਸੱਟ ਮਾਰੀ ਹੈ। ਕਿਸਾਨਾਂ ਨੂੰ ਅਗਲੀ ਫਸਲ ਬੀਜਣ ਲਈ ਮਾਲੀ ਮਦਦ ਦੀ ਲੋੜ ਹੈ। ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇਣਾ ਸੀ ਪਰ ਉਹ ਦਫਤਰ ਵਿੱਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੀਲਡ ਅਫ਼ਸਰ ਸਤੀਸ਼ ਚੰਦਰ ਨੂੰ ਮੰਗ ਪੱਤਰ ਦੇ ਕੇ ਗਿਰਦਾਵਰੀ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਗਏ ਹਨ ਪ੍ਰੰਤੂ ਅਜੇ ਤੱਕ ਕੋਈ ਪਟਵਾਰੀ ਝੋਨੇ ਦੀ ਫਸਲ ਵੇਖਣ ਲਈ ਨਹੀਂ ਆਇਆ। ਉਨ੍ਹਾਂ ਨਾਲ ਪ੍ਰੈਸ ਸਕੱਤਰ ਯੁਵਰਾਜ ਸਿੰਘ ਬਾਠ, 'ਆਪ' ਦੇ ਕਿਸਾਨ ਵਿੰਗ ਸੂਬਾ ਸਕੱਤਰ ਬੂਟਾ ਸਿੰਘ ਵਿਰਕ, ਧਰਮਿੰਦਰ ਸਿੰਘ, ਮਹਾਂ ਸਿੰਘ ਜੈਖਰ, ਸੁਖਵਿੰਦਰ ਸਿੰਘ, ਗੁਲਾੜ, ਜਸਵੰਤ ਸਿੰਘ ਰਸੋਲੀ, ਕੁਲਵਿੰਦਰ ਸਿੰਘ ਸ਼ੁਤਰਾਣਾ ਆਦਿ ਮੌਜੂਦ ਸਨ।