ਮੁਆਵਜ਼ੇ ਦੀ ਮੰਗ ਸਬੰਧੀ ਐੱਸਡੀਐੱਮ ਨੂੰ ਮੰਗ ਪੱਤਰ

ਮੁਆਵਜ਼ੇ ਦੀ ਮੰਗ ਸਬੰਧੀ ਐੱਸਡੀਐੱਮ ਨੂੰ ਮੰਗ ਪੱਤਰ

ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਅਧਿਅਾਪਕ ਅਾਗੂ। -ਫੋਟੋ: ਬਹਾਦਰ ਸਿੰਘ ਮਰਦਾਂਪੁਰ

ਪੱਤਰ ਪ੍ਰੇਰਕ 
ਰਾਜਪੁਰਾ, 30 ਜੂਨ 

ਇਥੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਕੋਵਿਡ-19 ਅਧੀਨ ਸ਼ੰਭੂ ਬੈਰੀਅਰ ’ਤੇ ਸਕਰੀਨਿੰਗ ਦੀ ਡਿਊਟੀ ਨਿਭਾਉਂਦੇ ਸਮੇਂ ਹਾਦਸਾਗ੍ਰਸਤ ਹੋਏ ਅਧਿਆਪਕ ਲਈ ਮੁਆਵਜ਼ੇ ਦੀ ਮੰਗ ਸਬੰਧੀ ਵਫ਼ਦ ਐੱਸਡੀਐੱਮ ਰਾਜਪੁਰਾ ਖੁਸ਼ਦਿਲ ਸਿੰਘ ਸੰਧੂ ਨੂੰ ਮਿਲਿਆ। ਇਹ ਵਫ਼ਦ ਜਿਸ ਦੀ ਅਗਵਾਈ ਗੌਰਮਿੰਟ ਟੀਚਰਜ਼ ਯੁੂਨੀਅਨ ਪਟਿਆਲਾ ਦੇ ਜ਼ਿਲ੍ਹਾ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ, ਮੀਤ ਪ੍ਰਧਾਨ ਸੰਦੀਪ ਕੁਮਾਰ ਰਾਜਪੁਰਾ, ਸਰਬਜੀਤ ਸਿੰਘ, ਜੋਤੀ ਪੂਰੀ, ਹਰਮੇਸ਼ ਸਿੰਘ, ਡਾ. ਬਲਜਿੰਦਰ ਸਿੰਘ ਨੇ ਮੰਗ ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਕੋਵਿਡ-19 ਅਧੀਨ ਪੰਜਾਬ ਵਿੱਚ ਆਉਣ ਵਾਲੇ ਰਾਹਗੀਰਾਂ ਦੀ ਸਕਰੀਨਿੰਗ ਡਿਊਟੀ ਨਿਭਾ ਰਹੇ ਸਰਕਾਰੀ ਹਾਈ ਸਕੂਲ ਨਲਾਸ ਦੇ ਅਧਿਆਪਕ ਹਰਜਿੰਦਰ ਸਿੰਘ ਤਿੰਨ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ ਸਨ ਪ੍ਰੰਤੂ ਪ੍ਰਸ਼ਾਸਨ ਵੱਲੋਂ ਪੀੜਤ ਅਧਿਆਪਕ ਦੀ ਕੋਈ ਖਬਰਸਾਰ ਨਹੀਂ ਲਈ ਗਈ। ਅਧਿਆਪਕ ਆਗੂਆਂ ਨੇ ਐੱਸਡੀਐੱਮ ਤੋਂ ਮੰਗ ਕੀਤੀ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤ ਅਧਿਆਪਕ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪਿਛਲੇ ਲੰਮੇ ਅਰਸੇ ਤੋਂ ਕੋਵਿਡ ਡਿਊਟੀਆਂ ਨਿਭਾ ਰਹੇ ਅਧਿਆਪਕਾਂ ਨੂੰ ਅੰਤਰਰਾਜੀ ਰਾਜ ਮਾਰਗਾਂ ’ਤੇ ਸਕਰੀਨਿੰਗ ਡਿਊਟੀ ਤੋਂ ਮੁਕਤ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਧਿਆਪਕ ਕੋਵਿਡ ਡਿਊਟੀ ਦੇ ਨਾਲ ਨਾਲ ਆਨਲਾਈਨ ਪੜ੍ਹਾਈ, ਦਾਖ਼ਲਿਆਂ, ਅਨਾਜ ਵੰਡਣ, ਕਿਤਾਬਾਂ ਵੰਡਣ ਦੀਆਂ ਡਿਊਟੀਆਂ ਨਿਭਾ ਰਹੇ ਹਨ ਜਿਸ ਕਰਕੇ ਹੁਣ ਅਧਿਆਪਕਾਂ ਨੂੰ ਕੋਵਿਡ ਡਿਊਟੀ ਤੋਂ ਫਾਰਗ ਕੀਤਾ ਜਾਵੇ ਅਤੇ ਕੋਵਿਡ ਡਿਉੂਟੀ ਲਈ ਬਦਲਵਾਂ ਪ੍ਰਬੰਧ ਕੀਤਾ ਜਾਵੇ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All