ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਰ-ਅਧਿਆਪਨ ਕਰਮਚਾਰੀ ਸੰਘ ਵੱਲੋਂ ਵੀ ਸੀ ਨੂੰ ਮੰਗ ਪੱਤਰ

ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠਾਂ ਅੱਜ ਵਫਦ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਦੌਰਾਨ...
Advertisement

ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠਾਂ ਅੱਜ ਵਫਦ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਦੌਰਾਨ ਯੂਨੀਵਰਸਿਟੀ ਵੀ ਸੀ ਵਿਹੂਣੀ ਰਹਿਣ ਕਾਰਨ ਇਥੋਂ ਦੇ ਮੁਲਾਜ਼ਮਾਂ ਦੇ ਕਈ ਮਸਲੇ ਲਟਕ ਰਹੇ ਹਨ। ਉਨ੍ਹਾਂ ਨੇ ਵੀ ਸੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਮਸਲੇ ਛੇਤੀ ਹੱਲ ਕੀਤੇ ਜਾਣ। ਰਾਜਿੰਦਰ ਸਿੰਘ ਬਾਗੜੀਆਂ ਦਾ ਕਹਿਣਾ ਸੀ ਕਿ ਪਿਛਲੇ ਸਮੇਂ ਦੌਰਾਨ ਇਥੇ ਵਾਈਸ ਚਾਂਸਲਰ ਦੀ ਕੁਰਸੀ ਖਾਲੀ ਰਹਿਣ ਕਾਰਨ ਮੁਲਾਜ਼ਮ ਮੰਗਾਂ ਦੀ ਲਿਸਟ ਲਮੇਰੀ ਹੋ ਗਈ ਹੈ। ਉਨ੍ਹਾਂ ਨਵੇਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਤੋਂ ਆਸ ਜਤਾਈ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਯਕੀਨੀ ਬਣਾਉਣਗੇ। ਇਸ ਵਫਦ ’ਚ ਸੰਘ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਕੌਰ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਸ਼ਾਮਲ ਸਨ। ਪ੍ਰਕਾਸ਼ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਦਭਾਵਨਾ ਭਰੇ ਮਾਹੌਲ ’ਚ ਹੋਈ ਇਸ ਮੁਲਾਕਾਤ ਦੌਰਾਨ ਵਾਈਸ ਚਾਂਸਲਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਮੰਨਣ ਦਾ ਭਰੋਸਾ ਦਿੱਤਾ।

Advertisement
Advertisement
Show comments