ਖੇਤਰੀ ਪ੍ਰਤੀਨਿਧ
ਧੂਰੀ, 14 ਸਤੰਬਰ
ਸ਼ਹਿਰ ਅੰਦਰ ਲੰਘਦੇ ਰਜਵਾਹੇ ਦੀ ਸਫਾਈ ਕਰਵਾਉਣ ਦੀ ਮੰਗ ਫਿਰ ਤੋਂ ਉੱਠਣੀ ਸ਼ੁਰੂ ਹੋ ਚੁੱਕੀ ਹੈ। ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ, ਜਗਜੀਤ ਸਿੰਘ, ਜਗਦੀਸ਼ ਸ਼ਰਮਾ ਨੇ ਕਿਹਾ ਕਿ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕਰ ਕੇ ਆਪਣੇ ਘਰਾਂ ਦਾ ਗੰਦਾ ਪਾਣੀ ਰਜਵਾਹੇ ਵਿੱਚ ਸੁੱਟ ਕੇ ਪਾਣੀ ਨੂੰ ਗੰਧਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਕਮੇ ਦਾ ਕੋਈ ਵੀ ਅਧਿਕਾਰੀ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ। ਇਸ ਕਾਰਨ ਕਈ ਥਾਵਾਂ ਤੋਂ ਰਜਵਾਹੇ ਵਿੱਚ ਪਾੜ ਵੀ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਵਿਧਾਇਕ ਦਲਵੀਰ ਸਿੰਘ ਗੋਲਡੀ ਸਬੰਧਿਤ ਮਹਿਕਮੇ ਦੇ ਅਫਸਰਾਂ ਨੂੰ ਰਜਵਾਹੇ ਦੀ ਸਫਾਈ ਤੇ ਹੋਰ ਮੁਸ਼ਕਲਾਂ ਦੇ ਹੱਲ ਲਈ ਫੌਰੀ ਹੁਕਮ ਜਾਰੀ ਕਰਨ। ਇਸ ਸਬੰਧੀ ਮਹਿਕਮੇ ਦੇ ਐਸਡੀਓ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ।