ਹਲਕਾ ਸਨੌਰ ਦੀਆਂ ਸੜਕਾਂ ਦੀ ਹਾਲਤ ਇੰਨੀ ਜਿਆਦਾ ਖਸਤਾ ਹੋ ਚੁੱਕੀ ਹੈ ਕਿ ਇਨ੍ਹਾਂ ਸੜਕਾਂ ਤੋਂ ਲੰਘਣਾ ਵੀ ਔਖਾ ਹੋਇਆ ਪਿਆ ਹੈ। ਪੰਜਾਬ ਸਰਕਾਰ ਜਲਦੀ ਸੜਕਾਂ ਵੱਲ ਧਿਆਨ ਦੇ ਕੇ ਮੁਰੰਮਤ ਕਰਵਾਏ। ਇਹ ਪ੍ਰਗਟਾਵਾ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਹਲਕਾ ਸਨੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ ’ਤੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਵਿਅਕਤੀ ਆਪਣੀ ਕੀਮਤੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਰ ਨਾ ਲਈ ਤਾਂ ਜਲਦੀ ਹੀ ਹਲਕੇ ਦੀ ਸੰਗਤ ਨੂੰ ਨਾਲ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।