ਖੇਤਰੀ ਪ੍ਰਤੀਨਿਧ
ਪਟਿਆਲਾ, 19 ਅਗਸਤ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇਕ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੇ ਮਾਲਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਸਾਖਸ਼ੀ ਸਾਹਨੀ ਦੀ ਗੈਰ ਮੌਜੂਦਗੀ ’ਚ ਸੁਖਜੀਤ ਬਘੌਰਾ ਨੇ ਇਹ ਮੰਗ ਪੱਤਰ ਏ.ਡੀ.ਸੀ ਜਨਰਲ ਗੁਰਪ੍ਰੀਤ ਸਿੰਘ ਥਿੰਦ ਨੂੰ ਸੌਂਪਿਆ। ਉਨ੍ਹਾਂ ਦਾ ਕਹਿਣਾ ਸੀ ਕਿ ਬਿਨਾਂ ਸ਼ੱਕ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਹਨ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਲਾਕੇ ਦੇ ਸਰਗਰਮ ਕਿਸਾਨਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਲੰਪੀ ਸਕਿਨ ਕਾਰਨ ਮਰ ਰਹੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ਾ ਦੇਣ, ਮੂੰਹਖੁਰ ਅਤੇ ਗਲ ਘੋਟੂ ਦੀ ਬਿਮਾਰੀ ਲਈ ਅਗਾਊਂ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।