ਕੰਗਨਾ ਦੀ ਫ਼ਿਲਮ ਖ਼ਿਲਾਫ਼ ਪ੍ਰਰਦਸ਼ਨ ਅੱਜ
ਖੇਤਰੀ ਪ੍ਰਤੀਨਿਧ ਪਟਿਆਲਾ,16 ਜਨਵਰੀ ਫਿਲਮੀ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਵਿਵਾਦਤ ਫ਼ਿਲਮ ‘ਐਮਰਜੈਂਸੀ’ ਵਿਰੁੱਧ ’ਚ ਭਲਕੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਕੋਲ ਸਥਿਤ ਪੀਵੀਆਰ ਸਿਨੇਮਾਘਰ ਦੇ ਬਾਹਰ...
Advertisement
ਖੇਤਰੀ ਪ੍ਰਤੀਨਿਧ
ਪਟਿਆਲਾ,16 ਜਨਵਰੀ
Advertisement
ਫਿਲਮੀ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਵਿਵਾਦਤ ਫ਼ਿਲਮ ‘ਐਮਰਜੈਂਸੀ’ ਵਿਰੁੱਧ ’ਚ ਭਲਕੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਕੋਲ ਸਥਿਤ ਪੀਵੀਆਰ ਸਿਨੇਮਾਘਰ ਦੇ ਬਾਹਰ ਸਿੱਖ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਪ੍ਰਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਇਸ ਪ੍ਰਰਦਸ਼ਨ ’ਚ ਸ਼ਿਰਕਤ ਕਰਨਗੇ। ਇਸੇ ਦੌਰਾਨ ਹੀ ਵੱਖ-ਵੱਖ ਸਿੱਖ ਜਥੇਬਦੀਆਂ ਦੇ ਨੁਮਾਇੰਦੇ ਵੀ ਇਸ ਫ਼ਿਲਮ ਦੇ ਵਿਰੁੱਧ ਪ੍ਰਦਰਸ਼ਨ ਕਰਨਗੇ
Advertisement
×