ਖੇਤਰੀ ਪ੍ਰਤੀਨਿਧ
ਪਟਿਆਲਾ, 7 ਜੂਨ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਪਿੰਡ ਇੱਛੇਵਾਲ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਕੁਝ ਪਰਿਵਾਰਾਂ ਵੱਲੋਂ ਪੰਚਾਇਤੀ ਜ਼ਮੀਨ ਦਾ ਬਣਦਾ ਤੀਜਾ ਹਿੱਸਾ ਲੈਣ ਲਈ ਬੀਡੀਪੀਓ (ਪਟਿਆਲਾ ਦਿਹਾਤੀ) ਦੇ ਦਫ਼ਤਰ ਅੱਗੇ ਰੋਸ ਪ੍ਰਰਦਸ਼ਨ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਬੋੜ੍ਹਾ ਅਤੇ ਧਰਮਵੀਰ ਨੇ ਕਿਹਾ ਕਿ ਇਸ ਪਿੰਡ ਦੇ ਦਲਿਤ ਪਰਿਵਾਰਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਦੀ ਸ਼ਾਮਲਾਟ ਜ਼ਮੀਨ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਸ਼ਾਮਲਾਟ ਦੀ ਬੋਲੀ ਪਿੰਡ ਦੀ ਧਰਮਸ਼ਾਲਾ ਵਿਚ ਕਰਵਾਉਣ ਦੀ ਮੰਗ ਕੀਤੀ।
ਉਪਰੰਤ ਅਧਿਕਾਰੀਆਂ ਨੇ ਦਲਿਤ ਪਰਿਵਾਰਾਂ ਨੂੰ ਬਣਦਾ ਹਿੱਸਾ ਯਕੀਨੀ ਤੌਰ ’ਤੇ ਦਿਵਾਉਣ ਦਾ ਭਰੋਸਾ ਦਿੱਤਾ।