ਪੱਤਰ ਪ੍ਰੇਰਕ
ਪਟਿਆਲਾ, 15 ਜੂਨ
ਪੰਜਾਬ ਵਿੱਚ ਆਏ ਦਿਨ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਦੁੱਖ ਪ੍ਰਗਟਾਉਂਦਿਆਂ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਾਕਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਸਖ਼ਤ ਤੇ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈੇ। ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਰਿਹਾ ਹੈ। ਨਸ਼ਿਆਂ ਦਾ ਮੱਕੜ-ਜਾਲ ਪੰਜਾਬ ਭਰ ਵਿੱਚ ਆਪਣੇ ਪੈਰ ਪਸਾਰੀ ਬੈਠਾ ਹੈ, ਜਿਸ ਨੇ ਅਨੇਕਾਂ ਪਰਿਵਾਰਾਂ ਦੇ ਦੀਪ ਬੁਝਾ ਦਿੱਤੇ ਹਨ।