ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਪ੍ਰਦਰਸ਼ਨ
ਇੱਥੇ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਅਗਵਾਈ ਹੇਠ ਸਰਕਾਰੀ ਰਣਬੀਰ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖਿਲਾਫ਼ ਕਾਲਜ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ 1158 ਸਹਾਇਕ ਪ੍ਰੋਫੈਸਰ...
Advertisement
ਇੱਥੇ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਅਗਵਾਈ ਹੇਠ ਸਰਕਾਰੀ ਰਣਬੀਰ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖਿਲਾਫ਼ ਕਾਲਜ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੇ ਆਗੂਆਂ ਪ੍ਰੋ. ਨਿਰਭੈ ਸਿੰਘ, ਪ੍ਰੋ. ਰੋਹਿਤ ਮਹਿਰੋਕ ਅਤੇ ਪ੍ਰੋ. ਹਰਕੰਵਲ ਸਿੰਘ ਨੇ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਸਿੱਖਿਆ ਮੰਤਰੀ ਨਾਲ 6 ਮਾਰਚ ਦੀ ਮੀਟਿੰਗ ਨਿਸ਼ਚਿਤ ਹੋਈ ਹੈ। ਜੇ ਮੀਟਿੰਗ ਵਿਚ ਸਿੱਖਿਆ ਮੰਤਰੀ ਵੱਲੋਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਬਜਟ ਸੈਸ਼ਨ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Advertisement
Advertisement
×

