ਤਨਖਾਹਾਂ ਵਿੱਚ ਦੇਰ ਖ਼ਿਲਾਫ਼ ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ

ਤਨਖਾਹਾਂ ਵਿੱਚ ਦੇਰ ਖ਼ਿਲਾਫ਼ ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ

ਫੋਟੋਆਂ: ਰਾਜੇਸ਼ ਸੱਚਰ

ਰਵੇਲ ਸਿੰਘ ਭਿੰਡਰ
ਪਟਿਆਲਾ, 27 ਅਕਤੂਬਰ

ਇਥੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਤੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਅਧਿਆਪਕਾਂ, ਮਲਾਜ਼ਮਾਂ ਤੇ ਪੈਨਸ਼ਨਰਜ਼ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਦਾ ਰੋਸ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹਾਂ ਦੇਣ ਤੋਂ ਭੱਜ ਰਿਹਾ ਹੈ ਤੇ ਐਤਕੀ ਵੀ ਮਹੀਨੇ ਦੇ ਕਰੀਬ ਲੰਘਣ ਦੇ ਬਾਵਜੂਦ ਪਿਛਲੇ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਗਈ। ਇਸ ਕਾਰਨ ਯੂਨੀਵਰਸਿਟੀ ਕੈਂਪਸ ਵਿਚ ਵੀਸੀ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਗੂੰਜਦੇ ਰਹੇ ਤੇ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਆਪਸੀ ਏਕਤਾ ਦਾ ਅਹਿਦ ਵੀ ਲਿਆ। ਇਹ ਵੀ ਚੇਤਾਵਨੀ ਦਿੱਤੀ ਕਿ ਜੇ ਤਨਖਾਹਾਂ ਵਿਚ ਹੋਰ ਦੇਰੀ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਵਰਸਿਟੀ ਪ੍ਰਬੰਧਨ ਨਾਲ ਜੁੜੇ ਹੋਰ ਮਸਲੇ ਵੀ ਉਠਾਏ ਗਏ।  


     

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All