ਮੰਗਾਂ ਨਜ਼ਰ-ਅੰਦਾਜ਼ ਕਰਨ ’ਤੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਮੰਗਾਂ ਨਜ਼ਰ-ਅੰਦਾਜ਼ ਕਰਨ ’ਤੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਖੇਤਰੀ ਪ੍ਰਤੀਨਿਧ

ਪਟਿਆਲਾ 3 ਜੁਲਾਈ

ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਚੌਥਾ ਦਰਜਾ, ਡੀਸੀ ਰੇਟਸ, ਸੈਲਫ ਫਾਈਨਾਂਸ ਤੇ ਉਨ੍ਹਾਂ ਵਿਚਲੇ ਮੁਲਾਜ਼ਮਾਂ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਦਫ਼ਤਰ ਰਾਜਪੁਰਾ ਕਲੋਨੀ ਪਟਿਆਲਾ ਵਿੱਚ ਹੋਈ। ਇਸ ਮੌਕੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੀ ਸ਼ਾਮਲ ਹੋਏ।

ਮੀਟਿੰਗ ਵਿੱਚ 21 ਜੁਲਾਈ ਨੂੰ ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਸਿੱਖਿਆ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫਤਰ ਵਿੱਚ ਡਾਇਰੈਕਟਰ ਦਫਤਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰਨ ਦੇ ਦੋਸ਼ ਲਾਉਂਦਿਆਂ, ਸੰਕੇਤਕ ਤੌਰ ’ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਦਰਸ਼ਨ ਸਿੰਘ ਲੁਬਾਣਾ ਨੇ ਦੱਸਿਆ ਕਿ ਕਾਲਜਾਂ ਨਾਲ ਸਬੰਧਤ ਕਰਮਚਾਰੀਆ ਦੀ ਉਚੇਰੀ ਸਿੱਖਿਆ ਮੰਤਰੀ ਨਾਲ 26 ਸਤੰਬਰ 2016 ਨੂੰ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਦਰਜਨ ਭਰ ਮੰਗਾਂ ਦੀ ਪੂਰਤੀ ਦੀ ਗੱਲ ਆਖੀ ਗਈ ਸੀ ਜਿਨ੍ਹਾਂ ਮੰਗਾਂ ’ਚ ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਘੱਟੋ-ਘੱਟ ਉਜ਼ਰਤਾਂ ਲਾਗੂ ਕਰਨਾ, ਸਰਕਾਰੀ ਛੁੱਟੀ ਦਾ ਲਾਭ ਦੇਣ ਅਤੇ ਸਾਰੇ ਮੁਲਾਜ਼ਮਾਂ ਨੂੰ ਮੌਸਮ ਮੁਤਾਬਕ ਵਰਦੀਆਂ ਦੇਣਾ ਆਦਿ ਮੱਦਾਂ ਸ਼ਾਮਲ ਸਨ।

ਅੱਜ ਦੀ ਇਸ ਮੀਟਿੰਗ ਵਿੱਚ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਬਲਜਿੰਦਰ ਸਿੰਘ ਕਾਲਜਾਂ ਦੇ ਪ੍ਰਧਾਨ ਗੁਰਤੇਜ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ ਭਾਣਾ, ਮਾਧੋ ਲਾਲ, ਰਾਮ ਲਾਲ ਰਾਮਾ, ਸ਼ਿਵ ਚਰਨ, ਰਾਮ ਜੋਦਾ, ਗੁਰਮੇਲ ਸਿੰਘ, ਪਰਮਜੀਤ ਪੰਮਾ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪਟਿਆਲਾ, ਆਦਿ ਆਗੂ ਸ਼ਾਮਲ ਹੋਏ।

ਇਸ ਦੌਰਾਨ ਪੁਰਾਣੀ ਪੈਨਸ਼ਨ ਮੋਰਚੇ ਵੱਲੋਂ 2004 ਤੋਂ ਪੁਰਾਣੀ ਪੈਨਸ਼ਨ ਬਹਾਲੀ ਲਈ 4 ਜੁਲਾਈ ਨੂੰ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦਾ ਫੈਸਲਾ ਵੀ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All