ਪਟਿਆਲਾ ’ਚ ਖੱਬੇ ਪੱਖੀ ਜਥੇਬੰਦੀਆਂ ਵੱਲੋਂ ਮੁਜ਼ਾਹਰਾ

ਪਟਿਆਲਾ ’ਚ ਖੱਬੇ ਪੱਖੀ ਜਥੇਬੰਦੀਆਂ ਵੱਲੋਂ ਮੁਜ਼ਾਹਰਾ

ਰੇਲਵੇ ਸਟੇਸ਼ਨ ਕੋਲ ਰੋਸ ਮੁਜ਼ਾਹਰਾ ਕਰਦੇ ਹੋਏ ਖੱਬੇ ਪੱਖੀ ਜਥੇਬੰਦੀਆਂ ਦੇ ਕਾਰਕੁਨ।

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਕਿਸਾਨਾਂ ਦੇ ਪੱਖ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਇੱਥੇ ਖੱਬੇ ਪੱਖੀ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਕੋਲ ਰੋਸ ਮੁਜ਼ਾਹਰਾ ਕੀਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਖੱਬੇ ਪੱਖੀ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਖੇਤੀ ਬਿੱਲ ਵਾਪਸ ਲਵੇ ਨਹੀਂ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਪ੍ਰਚੰਡ ਕਰਨਗੇ। ਆਗੂਆਂ ਨੇ ਐਲਾਨ ਕੀਤਾ ਕਿ ਉਹ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਪ੍ਰੋਗਰਾਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਗੇ ਤੇ ਜਦੋਂ ਤੱਕ ਕਿਸਾਨਾਂ ਦੀ ਲੜਾਈ ਜਾਰੀ ਰਹੇਗੀ, ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਸੰਘਰਸ਼ ਵਿੱਚ ਹਿੱਸਾ ਲੈਣਗੇ।

ਸੀਪੀਆਈ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸਾਂਝੇ ਸੰਘਰਸ਼ ਦਾ ਉਹ ਸਮਰਥਨ ਕਰਦੇ ਹਨ। ਇਸ ਵੇਲੇ ਸੀਪੀਐੱਮ ਨਾਲ ਸਬੰਧਤ ਪੰਜਾਬ ਏਟਕ ਦੀਆਂ ਜਥੇਬੰਦੀਆਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨਾਲ ਸਬੰਧਤ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਕੋਲ ਮੁਜ਼ਾਹਰਾ ਕੀਤਾ। ਇਸ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਪ.ਸ.ਸ.ਫ. ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਸੰਬੋਧਨ ਕੀਤਾ। ਅੱਜ ਦੇ ਇਸ ਇਕੱਠ ਵਿੱਚ ਮੁਲਾਜ਼ਮਾਂ-ਮਜ਼ਦੂਰਾਂ, ਨੌਜਵਾਨਾਂ, ਕਿਸਾਨਾਂ ਤੇ ਵਿਦਿਆਰਥੀਆਂ ਨੇ ਏਕਤਾ ਦੇ ਨਾਅਰੇ ਲਾਉਂਦਿਆਂ ਕਿਸਾਨ ਅੰਦੋਲਨ ਨੂੰ ਆਪਣਾ ਸਮਝ ਕੇ ਸਮਰਥਨ ਦਿੱਤਾ। ਇਸ ਮੌਕੇ ਉੱਤਮ ਸਿੰਘ ਬਾਗੜੀ, ਜਗਮੋਹਨ ਨੌਲੱਖਾ, ਬਲਜਿੰਦਰ ਸਿੰਘ, ਰਵਿੰਦਰਜੀਤ ਕੌਰ, ਸੂਰਜ ਪਾਲ ਯਾਦਵ, ਰਮੇਸ਼ ਕੁਮਾਰ ਆਦਿ ਸ਼ਾਮਲ ਸਨ। ਇੱਕ ਹੋਰ ਰਿਪੋਰਟ ਅਨੁਸਾਰ ਸੀਪੀਐੱਮ ਵੱਲੋਂ ਜ਼ਿਲ੍ਹਾ ਸਕੱਤਰ ਧਰਮਪਾਲ ਸੀਲ ਦੀ ਅਗਵਾਈ ਵਿੱਚ ਮੁਜ਼ਾਹਰੇ ਕੀਤੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All