ਅਧਿਆਪਕਾਂ ਵੱਲੋਂ ਬਰਨਾਲਾ ’ਚ ਪ੍ਰਦਰਸ਼ਨ 16 ਨੂੰ
ਖੇਤਰੀ ਪ੍ਰਤੀਨਿਧ ਪਟਿਆਲਾ, 11 ਨਵੰਬਰ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਸੂਬਾਈ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ’ ਅਤੇ ‘ਬਦਲਾਅ’ ਵਾਲੇ ਨਾਅਰਿਆਂ ਦੇ ਉਲਟ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਲੰਬੇ ਸਮੇਂ ਤੋਂ ਹੱਲ ਨਹੀਂ ਹੋਈਆਂ...
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
Advertisement
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਸੂਬਾਈ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ’ ਅਤੇ ‘ਬਦਲਾਅ’ ਵਾਲੇ ਨਾਅਰਿਆਂ ਦੇ ਉਲਟ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਲੰਬੇ ਸਮੇਂ ਤੋਂ ਹੱਲ ਨਹੀਂ ਹੋਈਆਂ ਅਤੇ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾਉਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ 16 ਨਵੰਬਰ ਨੂੰ ਬਰਨਾਲਾ ਵਿਖੇ ਜ਼ੋਨ ਪੱਧਰੀ ਰੋਸ ਮੁਜਾਹਰਾ ਕੀਤਾ ਜਾਵੇਗਾ। ਇਸ ਵਿੱਚ ਪਟਿਆਲਾ ਜ਼ਿਲ੍ਹੇ ਤੋਂ ਵੀ ਭਰਵੀਂ ਸ਼ਮੂਲੀਅਤ ਹੋਵੇੇਗੀ। ਉਹ ਅੱਜ ਇਸ ਸਬੰਧੀ ਮੀਟਿੰਗ ਮਗਰੋਂ ਗੱਲਬਾਤ ਕਰ ਰਹੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਚੌਧਰੀ ਅਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ, ਜਗਪਾਲ ਚਹਿਲ ਆਦਿ ਹਾਜ਼ਰ ਸਨ।
Advertisement
