ਪੱਕੇ ਹੋਣ ਲਈ ਪਸ਼ੂ ਪਾਲਣ ਵਿਭਾਗ ਦੇ ਕਾਮਿਆਂ ਵੱਲੋਂ ਧਰਨਾ

ਪੱਕੇ ਹੋਣ ਲਈ ਪਸ਼ੂ ਪਾਲਣ ਵਿਭਾਗ ਦੇ ਕਾਮਿਆਂ ਵੱਲੋਂ ਧਰਨਾ

ਧਰਨਾ ਦਿੰਦੇ ਹੋਏ ਪਸ਼ੂ ਪਾਲਣ ਵਰਕਰਜ਼ ਯੂਨੀਅਨ ਦੇ ਨੁਮਾਇੰਦੇ।

ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਜੁਲਾਈ

ਪਸ਼ੂ ਪਾਲਣ ਵਿਭਾਗ ’ਚ ਵੀਹ ਵੀਹ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਸ਼ੂ ਪਾਲਣ ਵਿਭਾਗ ਵਰਕਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਧਾਨ ਮਾਨ ਸਿੰਘ ਦੀ ਅਗਵਾਈ ਹੇਠਾਂ ਅੱਜ ਇਥੇ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦਿਆਂ ਅਜਿਹਾ ਨਾ ਕੀਤੇ ਜਾਣ ’ਤੇ ਤਿੱਖਾ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਗਈ। ਮੁਲਾਜ਼ਮਾਂ ਦੀ ਇਕੱਤਰਤਾ ਨੂੰ ਪ੍ਰਧਾਨ ਮਾਨ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾਈ ਆਗੂ ਦਰਸ਼ਨ ਬੇਲੂਮਾਜਰਾ, ਜਸਵੀਰ ਖੋਖਰ, ਲਖਵਿੰਦਰ ਖਾਨਪੁਰ ਅਤੇ ਦਰਸ਼ਨ ਰੌਗਲਾ ਸਮੇਤ ਭਜਨ ਸਿੰਘ ਲੰਗ, ਰਣਬੀਰ ਸਹੋਤਾ, ਕਾਕਾ ਸਿੰਘ, ਤੁਲਸੀ, ਪ੍ਰਕਾਸ਼ ਪੰਡਤ ਅਤੇ ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੋ ਦਹਾਕਿਆਂ ਤੋਂ ਉਨ੍ਹਾਂ ਦਾ ਸ਼ੋਸ਼ਣ ਕਰਦੀ ਆ ਰਹੀ ਹੈ। ਬਾਵਜੂਦ ਇਸ ਦੇ ਉਹ ਨਿਰੰਤਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਪਰ ਮਹਿੰਗਾਈ ਦੇ ਚੱਲਦਿਆਂ, ਨਿਗੂਣੀਆਂ ਤਨਖ਼ਾਹਾਂ ਨਾਲ ਨਿਰਬਾਹ ਕਰਨਾ ਮੁਸ਼ਕਲ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਬਣਦਾ ਹੱਕ ਦੇਵੇ। ਬੁਲਾਰਿਆਂ ਦਾ ਕਹਿਣਾ ਸੀ ਕਿ ਕਰੋਨਾ ਮਹਾਂਮਾਰੀ ਦੌਰਾਨ ਇਨ੍ਹਾਂ ਕਾਮਿਆਂ ਨੂੰ ਵਿਭਾਗ ਵੱਲੋਂ ਨਾ ਹੀ ਸੁਰੱਖਿਆ ਗਰੰਟੀ ਅਤੇ ਨਾ ਹੀ ਸੁਰੱਖਿਆ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਜਦੋਂਕਿ ਇਹ ਕਾਮੇ ਸਵੇਰੇ 4 ਵਜੇ ਤੋਂ ਅੱਠ ਵਜੇ ਤੱਕ ਚਾਰਾ ਕੱਟਣ, ਪਾਉਣ, ਸਾਫ ਸਫਾਈ ਤੇ ਦੁੱਧ ਚੁਆਈ ਦਾ ਜੋਖਮ ਭਰਿਆ ਕੰਮ ਕਰਦਿਆਂ, ਭੂਸਰੇ ਪਸ਼ੂਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਫੈਡਰੇਸ਼ਨ ਦੇ ਸੂਬਾਈ ਆਗੂ ਦਰਸ਼ਨ ਬੇਲੂਮਾਜਰਾ ਅਤੇ ਜਸਵੀਰ ਖੋਖਰ ਨੇ ਕਿਹਾ ਕਿ ਇਨ੍ਹਾਂ ਕਾਮਿਆਂ ਨੂੰ ਤੁਰੰਤ ਪੱਕਿਆ ਕਰਨ ਸਮੇਤ ਹੋਰਨਾਂ ਵਿਭਾਗਾਂ ਦੀ ਤਰ੍ਹਾਂ 50 ਲੱਖ ਦਾ ਬੀਮਾ ਤੇ ਸੁਰੱਖਿਆ ਕਿੱਟਾਂ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਵੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All