ਵਾਲਮੀਕਿ ਸਮਾਜ ਸਮੇਤ ਹੋਰਨਾਂ ਜਥੇਬੰਦੀਆਂ ਵੱਲੋਂ ਮੁਜ਼ਾਹਰਾ : The Tribune India

ਵਾਲਮੀਕਿ ਸਮਾਜ ਸਮੇਤ ਹੋਰਨਾਂ ਜਥੇਬੰਦੀਆਂ ਵੱਲੋਂ ਮੁਜ਼ਾਹਰਾ

ਵਾਲਮੀਕਿ ਸਮਾਜ ਸਮੇਤ ਹੋਰਨਾਂ ਜਥੇਬੰਦੀਆਂ ਵੱਲੋਂ ਮੁਜ਼ਾਹਰਾ

ਗਗਨ ਚੌਕ ਵਿੱਚ ਮੁਜ਼ਾਹਰਾ ਕਰਦੇ ਹੋਏ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕਾਰਕੁਨ। -ਫੋਟੋ: ਮਰਦਾਂਪੁਰ

ਪੱਤਰ ਪ੍ਰੇਰਕ

ਰਾਜਪੁਰਾ, 12 ਅਗਸਤ

ਵਾਲਮੀਕਿ ਸਮਾਜ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਾਬਕਾ ਏਜੀ ਅਨਮੋਲ ਰਤਨ ਸਿੱਧੂ ਖਿਲਾਫ਼ ਕਾਰਵਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਗਏ ਇੱਕ ਰੋਜ਼ਾ ਪੰਜਾਬ ਬੰਦ ਦੇ ਸੱਦੇ ਦੌਰਾਨ ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਇੱਥੋਂ ਦੇ ਗਗਨ ਚੌਕ ਵਿੱਚ ਜੀਵਨਦਾਸ ਗਿੱਲ, ਅਮਰਜੀਤ ਸਿੰਘ ਉਕਸੀ, ਲਵਲੀ ਅਛੂਤ, ਦਰਸ਼ਨ ਸਿੰਘ ਮੈਣ ਸਮੇਤ ਹੋਰਨਾਂ ਆਗੂਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ। ਧਰਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਸਾਬਕਾ ਏਜੀ ਅਨਮੋਲ ਰਤਨ ਸਿੱਧੂ ਵੱਲੋਂ ਹਾਈ ਕੋਰਟ ਵਿੱਚ ਪਾਈ ਰਿੱਟ ਦੌਰਾਨ ਦਰਸਾਇਆ ਗਿਆ ਹੈ ਕਿ 178 ਲਾਅ ਅਫ਼ਸਰਾਂ ਦੀ ਆਸਾਮੀ ਲਈ ਦਲਿਤ ਕੋਈ ਕਾਬਲੀਅਤ ਨਹੀਂ ਰੱਖਦੇ। ਇਨ੍ਹਾਂ ਲਾਅ ਅਫ਼ਸਰਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਨਾ ਲਗਾਇਆ ਜਾਵੇ।

ਉਨ੍ਹਾਂ ਮੰਗ ਕੀਤੀ ਕਿ ਅਨਮੋਲ ਰਤਨ ਸਿੱਧੂ ਖਿਲਾਫ਼ ਐੱਸਸੀ, ਐੱਸਟੀ ਤਹਿਤ ਕੇਸ ਦਰਜ ਕੀਤਾ ਜਾਵੇ। ਇਸ ਮੌਕੇ ਕਰਨੈਲ ਸਿੰਘ, ਸਰੂਪ ਸਿੰਘ, ਸਿਤਾਰ ਮੁਹੰਮਦ ਸਮੇਤ ਹੋਰ ਮੌਜੂਦ ਸਨ। ਇਸ ਦੌਰਾਨ ਮੌਕੇ ’ਤੇ ਪੁੱਜੇ ਡੀਐੱਸਪੀ ਸੁਰਿੰਦਰ ਮੋਹਨ ਨੂੰ ਸਭਾ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All