ਪਟਿਆਲਾ (ਸਰਬਜੀਤ ਸਿੰਘ ਭੰਗੂ) ਕਾਂਗਰਸ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਲਾਲਜੀਤ ਸਿੰਘ ਸਿੱਧੂ ਦੀ ਅਗਵਾਈ ਹੇਠਾਂ ਅੱਜ ਇਥੇ ਸੈੱਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਰਸਾਨੀ ਘੋਲ਼ ਦੌਰਾਨ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲ਼ੀ ਟਰੈਕਟਰ ਪਰੇਡ ਦੀ ਹਮਾਇਤ ਵਿੱਚ ਇਥੇ ਪ੍ਰਰਦਸ਼ਨ ਕੀਤਾ। ਜਿਸ ਦੌਰਾਨ ਹੀ ਇਸ ਜੰਗ ਵਿੱਚ ਕਿਸਾਨਾਂ ਦੀ ਜਿੱਤ ਦੀ ਕਾਮਨਾ ਵੀ ਕੀਤੀ। ਕਾਂਗਰਸ ਆਗੂਆਂ ਨੇ ਇਸ ਦੌਰਾਨ ਸੰਘਰਸ਼ੀਲ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ।