ਪੱਤਰ ਪ੍ਰੇਰਕ
ਪਾਤੜਾਂ, 18 ਫ਼ਰਵਰੀ
ਹਲਕਾ ਸ਼ੁਤਰਾਣਾ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਸਮਰਥਕਾਂ ਦੇ ਸਹਿਯੋਗ ਨਾਲ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਬੀਬੀ ਲੂੰਬਾ ਨੇ ਕਿਹਾ ਕਿ ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਸ਼ੁਤਰਾਣਾ ਲਈ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਭਰੋਸਾ ਦੁਆਇਆ ਹੈ ਕਿ ਸਰਕਾਰ ਬਣਦੇ ਸਾਰ ਹਲਕੇ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।